ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਦੀ ਪੁਲਿਸ ਨੇ ਪਾਕਿਸਤਾਨ ਤੋਂ ਆ ਰਹੀ 12 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਦੋਵੇਂ ਨਸ਼ਾ ਤਸਕਰ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਹਨ। ਅਤੇ ਦੋਵੇਂ ਨਸ਼ਾ ਤਸਕਰਾਂ ਨੂੰ ਫ਼ਿਰੋਜ਼ਪੁਰ ਸਰਹੱਦ ਨੇੜੇ ਕਿਲਾਵਾਲਾ ਚੌਕ ਤੋਂ ਕਾਬੂ ਕੀਤਾ ਹੈ। ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਦੇ DGP ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਡਾ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ।

