12 ਕਿੱਲੋ ਹੈਰੋ+ਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਨੇ ਨ'ਸ਼ਾ ਤਸ.ਕਰੀ ਰੈਕੇਟ ਦਾ ਕੀਤਾ ਪਰਦਾਫਾਸ਼
Monday, October 23, 2023
0
ਅੰਮ੍ਰਿਤਸਰ: SSOC ਅੰਮ੍ਰਿਤਸਰ ਨੇ ਸਰਹੱਦ ਪਾਰ ਹੈਰੋਇਨ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੇ ਕਬਜ਼ੇ 'ਚੋਂ 12 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ। ਇਸ ਸਬੰਧੀ DGP ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਅੱਗੇ ਦੱਸਿਆ ਕਿ ਫੜੇ ਗਏ ਵਿਅਕਤੀ ਦਾ ਨਸ਼ਾ ਤਸਕਰ ਰਣਜੀਤ ਉਰਫ਼ ਚੀਤਾ ਨਾਲ ਸਿੱਧਾ ਸਬੰਧ ਹੈ, ਜਿਸ ਨੂੰ 20 ਮਈ ਨੂੰ 532 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੇ ਭਰਾ ਸਰਵਣ ਸਿੰਘ ਭੋਲਾ ਅਮਰੀਕਾ ਤੋਂ ਇਹ ਰੈਕੇਟ ਚਲਾ ਰਿਹਾ ਸੀ। ਇਸ ਵਿੱਚ ਡਰੋਨ ਦੀ ਵਰਤੋਂ ਨਾਲ ਸਰਹੱਦ ਪਾਰੋਂ ਨਸ਼ਿਆਂ ਦੀ ਢੋਆ-ਢੁਆਈ ਕੀਤੀ ਜਾਂਦੀ ਸੀ।
Share to other apps

