ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਸ਼ੁੱਕਰਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਬੰਬੀਹਾ ਗੈਂਗ ਦੇ ਮੈਮਬਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। AGTF ਨੇ ਮੁਹਾਲੀ ਪੁਲਿਸ ਨਾਲ ਮਿਲ ਕੇ ਇਹ ਕਾਰਵਾਈ ਕੀਤੀ ਹੈ। ਬੰਬੀਹਾ ਗੈਂਗ ਦੇ ਚਾਰ ਫੜੇ ਗਏ ਮੈਮਬਰ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਸਨ ਅਤੇ ਵਿਦੇਸ਼ਾਂ ਤੋਂ ਕਾਰਵਾਈ ਦੇ ਆਦੇਸ਼ ਪ੍ਰਾਪਤ ਕਰ ਰਹੇ ਸਨ। ਮੁਲਜ਼ਮਾਂ ਕੋਲੋਂ ਕਈ ਹਥਿਆਰ ਵੀ ਬਰਾਮਦ ਹੋਏ ਹਨ।
DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ AGTF ਨੇ SAS ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗਰੋਹ ਦੇ 4 ਮੁੱਖ ਮੈਮਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼ ਸਥਿਤ ਗੈਂਗਸਟਰ ਗੌਰਵ ਪਟਿਆਲ ਉਰਫ਼ ਲੱਕੀ ਵੱਲੋਂ ਕੰਟਰੋਲ ਕੀਤਾ ਜਾ ਰਿਹਾ ਸੀ।

