ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ 4.94 ਕਰੋੜ ਰੁਪਏ, 38 ਜਾਅਲੀ ਨੰਬਰ ਪਲੇਟਾਂ ਅਤੇ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਵਿੱਚ ਮੁੱਲਾਪੁਰ ਦਾਖਾ ਜ਼ਿਲ੍ਹਾ ਲੁਧਿਆਣਾ ਤੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ।
ਇਸ ਮਾਮਲੇ 'ਤੇ DGP ਗੌਰਵ ਯਾਦਵ ਨੇ ਟਵੀਟ ਕਰਕੇ ਲਿਖਿਆ ਹੈ ਕਿ ਅੰਤਰਰਾਜੀ ਡਰੱਗ ਨੈੱਟਵਰਕ ਨੂੰ ਵੱਡਾ ਝਟਕਾ: ਜੰਮੂ-ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਮੁੱਲਾਂਪੁਰ ਦਾਖਾ ਤੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ 38 ਜਾਅਲੀ ਵਾਹਨ ਨੰਬਰ ਪਲੇਟਾਂ ਅਤੇ 1 ਰਿਵਾਲਵਰ ਬਰਾਮਦ ਕੀਤਾ ਹੈ। ਇਸ ਦੇ ਨਾਲ ਹੀ 4.94 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ।
.jpg)
