ਲੁਧਿਆਣਾ ਵਿੱਚ ਪਿਸਤੌਲ ਦੀ ਨੋਕ ਤੇ ਕਾਰ ਖੋਹ ਕਰਨ ਦਾ ਮਾਮਲਾ
ਲੁਧਿਆਣਾ ਦੇ ਸਮਰਾਲਾ ਚੌਂਕ 'ਚ ਬਦਮਾਸ਼ਾਂ ਨੇ ਪਿਸਤੌਲ ਦੀ ਨੋਕ 'ਤੇ ਪਟਿਆਲਾ ਦੇ ਰਹਿਣ ਵਾਲੇ ਮਨਦੀਪ ਸਿੰਘ ਤੋਂ ਸਵਿਫਟ ਕਾਰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਵਿਅਕਤੀ ਨੇ ਦਸਿਆ ਕਿ ਜਦ ਉਸ ਨੇ ਬਦਮਾਸ਼ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ। ਮਾਮਲੇ ਦੀ ਸ਼ਿਕਾਇਤ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਦਿੱਤੀ ਗਈ ਹੈ। ਪੀੜਤ ਨੇ ਦੱਸਿਆ ਕਿ ਉਹ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕ ਕੇ ਘਰ ਪਰਤ ਰਿਹਾ ਸੀ। ਸਮਰਾਲਾ ਚੌਕ ਨੇੜੇ ਸਵੇਰੇ 4 ਵਜੇ ਉਸ ਨੂੰ ਨੀਂਦ ਆਉਣ ਲੱਗੀ। ਇਸ ਕਾਰਨ ਉਸ ਨੇ ਕਾਰ ਸੜਕ ਕਿਨਾਰੇ ਖੜ੍ਹੀ ਕਰ ਦਿੱਤੀ ਅਤੇ ਕੰਡਕਟਰ ਦੀ ਸੀਟ ਦੇ ਕੋਲ ਉਸ ਨੂੰ ਨੀਂਦ ਆ ਗਈ ਨੌਜਵਾਨ ਆਏ ਉਹਨਾਂ ਨੇ ਸ਼ੀਸ਼ੇ ਤੇ ਪਿਸਤੌਲ
ਤਾਣ ਕੇ ਉਸ ਨੂੰ ਧਮਕੀਆਂ ਦਿੱਤੀਆਂ ਬਦਮਾਸ਼ ਨੇ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਅਤੇ ਕਾਰ ਤੋਂ ਬਾਹਰ ਨਿਕਲਣ ਲਈ ਕਿਹਾ। ਡਰ ਦੇ ਮਾਰੇ ਉਹ ਬਾਹਰ ਆ ਗਿਆ। ਇਸ ਤੋਂ ਬਾਅਦ ਬਦਮਾਸ਼ ਕਾਰ ਲੈ ਕੇ ਚੰਡੀਗੜ੍ਹ ਰੋਡ ਵੱਲ ਭੱਜ ਗਏ। ਇਸ ਤੋਂ ਬਾਅਦ ਉਸ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।ਸਾਰੀ ਘਟਨਾ ਦੀ ਜਾਣਕਾਰੀ ਡਿਵੀਜ਼ਨ ਨੰਬਰ 7 ਦਿਤੀ ਸੂਚਨਾ ਮਿਲਣ ਤੋਂ ਬਾਅਦ ਐਸ ਐਚ ਓ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ ਸਨ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ, ਪੁਲਿਸ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।
