ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਸ਼ਾਹਿਦ ਲਤੀਫ ਦੀ ਪਾਕਿਸਤਾਨ 'ਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਅੱਤਵਾਦੀ ਸ਼ਾਹਿਦ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਹੋਏ ਹਮਲੇ ਦਾ ਮਾਸਟਰਮਾਈਂਡ ਸੀ। NIA ਨੇ ਸ਼ਾਹਿਦ ਦੇ ਖਿਲਾਫ UAPA ਦੇ ਤਹਿਤ ਮਾਮਲਾ ਦਰਜ ਕੀਤਾ ਸੀ।
ਅੱਤਵਾਦੀ ਸ਼ਾਹਿਦ ਤਾਲਿਫ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਗੁਜਰਾਂਵਾਲਾ ਦਾ ਰਹਿਣ ਵਾਲਾ ਸੀ ਅਤੇ ਜੈਸ਼-ਏ-ਮੁਹੰਮਦ ਨਾਲ ਜੁੜਿਆ ਹੋਇਆ ਸੀ। ਸ਼ਾਹਿਦ ਭਾਰਤ 'ਚ ਅੱਤਵਾਦੀਆਂ ਨੂੰ ਲਾਂਚ ਕਰਨ 'ਤੇ ਨਜ਼ਰ ਰੱਖਣ ਅਤੇ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਉਣ 'ਚ ਸ਼ਾਮਲ ਸੀ। ਸ਼ਾਹਿਦ ਲਤੀਫ ਨੂੰ 12 ਨਵੰਬਰ, 1994 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਭਾਰਤੀ ਜੇਲ੍ਹਾਂ ਵਿੱਚ 16 ਸਾਲ ਦੀ ਸਜ਼ਾ ਕੱਟਣ ਤੋਂ ਬਾਅਦ 2010 ਵਿੱਚ ਵਾਹਗਾ ਰਾਹੀਂ ਦੇਸ਼ ਨਿਕਾਲਾ ਦਿੱਤਾ ਗਿਆ ਸੀ।
ਦੱਸ ਦੇਈਏ ਕਿ 2 ਜਨਵਰੀ 2016 ਨੂੰ ਪਠਾਨਕੋਟ 'ਚ ਹੋਏ ਹਮਲੇ ਦਾ ਮਾਸਟਰਮਾਈਂਡ ਸ਼ਾਹਿਦ ਲਤੀਫ ਸੀ। ਇਸ ਤੋਂ ਇਲਾਵਾ ਸ਼ਾਹਿਦ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਹਾਈਜੈਕ ਕਰਨ ਦੇ ਮਾਮਲੇ 'ਚ ਵੀ ਦੋਸ਼ੀ ਸੀ।

