HOME PUNJAB DELHI CRIME FILMY TADKA HEALTH DHARMIK POLITICS NATIONAL WORLD ENTERTAINMENT TOP VIDEOS BIG STORIES PHOTO GALLERY

ਚੰਡੀਗੜ੍ਹ-ਪੰਜਾਬ ਦੇ ਟੈਕਸੀ ਚਾਲਕਾਂ ਨੇ ਹਿਮਾਚਲ ਦਾ ਕੀਤਾ ਬਾਈਕਾਟ, ਜਾਣੋ ਕੀ ਹੈ ਪੂਰਾ ਮਾਮਲਾ

Jaspreet Kaur
0

 


ਹਿਮਾਚਲ ਦੇ ਪਹਾੜਾਂ ਦੀ ਯਾਤਰਾ ਮਹਿੰਗੀ ਹੋ ਗਈ ਹੈ। ਦਰਅਸਲ ਆਮਦਨ ਵਧਾਉਣ ਲਈ ਸਰਕਾਰ ਨੇ ਬਾਹਰਲੇ ਰਾਜਾਂ ਦੀਆਂ ਟੈਕਸੀਆਂ, ਟੈਂਪੋ ਅਤੇ ਟੂਰਿਸਟ ਬੱਸਾਂ 'ਤੇ ਭਾਰੀ ਟੈਕਸ ਲਗਾ ਦਿੱਤਾ ਹੈ। ਇਸ ਤੋਂ ਨਾਰਾਜ਼ ਹੋ ਕੇ ਗੁਜਰਾਤ ਅਤੇ ਕੋਲਕਾਤਾ ਦੇ ਟਰੈਵਲ ਏਜੰਟਾਂ ਨੇ ਪਹਿਲਾਂ ਹੀ ਹਿਮਾਚਲ ਦਾ ਬਾਈਕਾਟ ਕਰ ਦਿੱਤਾ ਹੈ। ਹੁਣ ਚੰਡੀਗੜ੍ਹ-ਪੰਜਾਬ ਦੇ ਟੈਕਸੀ ਚਾਲਕਾਂ ਨੇ ਵੀ ਹਿਮਾਚਲ ਦਾ ਬਾਈਕਾਟ ਕਰਨ ਅਤੇ ਸਰਹੱਦ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ।

ਇਨ੍ਹੀਂ ਦਿਨੀਂ ਚੰਡੀਗੜ੍ਹ-ਪੰਜਾਬ ਤੋਂ ਕੁੱਝ ਹੀ ਟੈਕਸੀਆਂ ਹਿਮਾਚਲ ਆ ਰਹੀਆਂ ਹਨ। ਇਸ ਦਾ ਅਸਰ ਸੂਬੇ ਦੇ ਸੈਰ ਸਪਾਟਾ ਸਨਅਤ 'ਤੇ ਸਾਫ਼ ਨਜ਼ਰ ਆ ਰਿਹਾ ਹੈ। ਵੱਖ-ਵੱਖ ਰਾਜਾਂ ਦੇ ਸੈਲਾਨੀਆਂ ਦੀ ਅਗਾਊਂ ਬੁਕਿੰਗ ਰੱਦ ਹੋ ਰਹੀ ਹੈ। ਟਰਾਂਸਪੋਰਟਰਾਂ ਦੇ ਨਾਲ-ਨਾਲ ਟਰੈਵਲ ਏਜੰਸੀਆਂ ਵੀ ਸੈਲਾਨੀਆਂ ਟੂਰ ਨਹੀਂ ਬਣਾ ਰਹੀਆਂ ਹਨ।

ਆਜ਼ਾਦ ਟੈਕਸੀ ਯੂਨੀਅਨ ਚੰਡੀਗੜ੍ਹ-ਪੰਜਾਬ ਦੇ ਪ੍ਰਧਾਨ ਸ਼ਰਨਜੀਤ ਕਲਸੀ ਨੇ ਕਿਹਾ ਕਿ ਯੂਨੀਅਨ ਨੇ ਹਿਮਾਚਲ ਲਈ ਬੁਕਿੰਗ ਲੈਣੀ ਬੰਦ ਕਰ ਦਿੱਤੀ ਹੈ ਅਤੇ ਐਡਵਾਂਸ ਬੁਕਿੰਗ ਰੱਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਟੈਕਸੀ, ਟੈਂਪੂ ਅਤੇ ਬੱਸ ਅਪਰੇਟਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਇਸ ਤੋਂ ਬਾਅਦ ਵੀ ਜੇਕਰ ਹਿਮਾਚਲ ਸਰਕਾਰ ਨੇ ਆਲ ਇੰਡੀਆ ਟੂਰਿਸਟ ਪਰਮਿਟ ਵਾਲੇ ਵਾਹਨਾਂ 'ਤੇ ਲਗਾਇਆ ਟੈਕਸ ਖਤਮ ਨਾ ਕੀਤਾ ਤਾਂ 15 ਅਕਤੂਬਰ ਤੱਕ ਬਾਰਡਰ ਬੰਦ ਕਰਨ ਲਈ ਮਜਬੂਰ ਹੋਣਗੇ। ਇਸ ਤੋਂ ਪਹਿਲਾਂ ਵੀ ਚੰਡੀਗੜ੍ਹ-ਪੰਜਾਬ ਦੇ ਟੈਕਸੀ ਚਾਲਕ ਸਰਹੱਦ ਨੂੰ ਸੀਲ ਕਰਨ ਦੀ ਤਿਆਰੀ ਕਰ ਰਹੇ ਸਨ। ਇਸ ਮਗਰੋਂ DC ਸੋਲਨ ਦੇ ਭਰੋਸੇ ’ਤੇ ਉਨ੍ਹਾਂ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ।

Tags

Post a Comment

0 Comments
Post a Comment (0)
Back To Top