ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੇ ਮੌਜੂਦਾ ਨੇਤਾ ਮਨਪ੍ਰੀਤ ਬਾਦਲ ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਕੱਲ੍ਹ ਬਠਿੰਡਾ ਅਦਾਲਤ ਨੇ ਉਸ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ ਅਤੇ ਹੁਣ ਉਸ ਨੇ ਜ਼ਮਾਨਤ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਇਸ ਤੋਂ ਇਲਾਵਾ ਮਨਪ੍ਰੀਤ ਬਾਦਲ ਦੇ ਗ੍ਰਿਫਤਾਰੀ ਵਾਰੰਟ ਦੀ ਮਿਆਦ ਵੀ ਅੱਜ ਖਤਮ ਹੋ ਰਹੀ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਬਾਦਲ ਖਿਲਾਫ ਕਥਿਤ ਪਲਾਟ ਅਲਾਟਮੈਂਟ ਮਾਮਲੇ ‘ਚ ਕੇਸ ਦਰਜ ਕੀਤਾ ਹੈ। ਵਿਜੀਲੈਂਸ ਨੇ 24 ਸਤੰਬਰ ਨੂੰ ਕੇਸ ਦਰਜ ਕੀਤਾ ਸੀ। ਉਸ ਦੀ ਭਾਲ 'ਚ ਕਈ ਥਾਵਾਂ 'ਤੇ ਛਾਪੇਮਾਰੀ ਵੀ ਕੀਤੀ ਗਈ ਹੈ।

