ਚੰਡੀਗੜ੍ਹ: ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦਾ ਰਹਿਣ ਵਾਲਾ ਸ਼ਹੀਦ ਅੰਮ੍ਰਿਤਪਾਲ ਸਿੰਘ ਜੰਗ ਵਿੱਚ ਸ਼ਹੀਦ ਹੋ ਗਿਆ। ਖ਼ਬਰ ਮਿਲਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਨੂੰ ਦਿਲੋਂ ਸਲਾਮ ਕੀਤਾ। ਉਨ੍ਹਾਂ ਕਿਹਾ ਕਿ 19 ਸਾਲ ਦੀ ਉਮਰ ਵਿੱਚ ਦੇਸ਼ ਲਈ ਦਿੱਤੀ ਗਈ ਇਸ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। CM ਮਾਨ ਨੇ ਕਿਹਾ, ਇਸ ਔਖੇ ਸਮੇਂ ਵਿੱਚ ਪਰਿਵਾਰ ਅਤੇ ਸਨੇਹੀਆਂ ਨਾਲ ਦਿਲੀ ਹਮਦਰਦੀ ਹੈ। ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।

