HOME PUNJAB DELHI CRIME FILMY TADKA HEALTH DHARMIK POLITICS NATIONAL WORLD ENTERTAINMENT TOP VIDEOS BIG STORIES PHOTO GALLERY

ਅੰਮ੍ਰਿਤਸਰ DCP ਦੇ ਰੀਡਰ ਨੂੰ 17000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਕਾਬੂ

Jaspreet Kaur
0


ਅੰਮ੍ਰਿਤਸਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਮੁਹਿੰਮ ਦੌਰਾਨ ਅੱਜ ਇੱਕ ਹੋਰ ਸਫਲਤਾ ਹਾਸਲ ਕਰਦਿਆਂ DCP ਅਜਨਾਲਾ ਦੇ ਰੀਡਰ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਰਾਜ ਕੁਮਾਰ ਨੂੰ 17,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਮੋਹਨ ਸਿੰਘ ਵਾਸੀ ਅਜਨਾਲਾ ਜ਼ਿਲੇ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ASI ਰਾਜ ਕੁਮਾਰ ਨੇ ਉਸ ਨੂੰ ਆਪਣੇ ਦਫ਼ਤਰ ਬੁਲਾਇਆ ਅਤੇ ਦੱਸਿਆ ਕਿ ਉਸ ਵਿਰੁੱਧ ਚੋਰੀ ਦੀਆਂ ਸੋਨੇ ਦੀਆਂ ਵਾਲੀਆਂ ਖਰੀਦਣ ਦੀ ਸ਼ਿਕਾਇਤ ਮਿਲੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ASI ਨੇ ਇਸ ਸਬੰਧੀ ਪੁਲਿਸ ਕੇਸ ਤੋਂ ਬਚਣ ਲਈ 50,000 ਰੁਪਏ ਰਿਸ਼ਵਤ ਵਜੋਂ ਦੇਣ ਲਈ ਕਿਹਾ ਪਰ ਸੌਦਾ 35,000 ਰੁਪਏ ਵਿੱਚ ਤੈਅ ਹੋ ਗਿਆ। ਧਮਕੀਆਂ ਤੋਂ ਡਰਦਿਆਂ ਸ਼ਿਕਾਇਤਕਰਤਾ ਮਾਮਲਾ ਨਿਪਟਾਉਣ ਲਈ ਰਿਸ਼ਵਤ ਦੇਣ ਲਈ ਰਾਜ਼ੀ ਹੋ ਗਿਆ ਪਰ ਇਸਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਵੀ ਕਰ ਦਿੱਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਮਿਲਣ 'ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਦੇ ਬਾਅਦ ਜਾਲ ਵਿਛਾ ਕੇ ASI ਰਾਜ ਕੁਮਾਰ ਨੂੰ ਸ਼ਿਕਾਇਤਕਰਤਾ ਪਾਸੋਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 17,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਲੈ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ 25 ਅਕਤੂਬਰ 2023 ਨੂੰ FIR ਦੀ ਧਾਰਾ 36 ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Tags

Post a Comment

0 Comments
Post a Comment (0)
Back To Top