MP ਰਾਘਵ ਚੱਢਾ ਨੂੰ ਮਾਣਯੋਗ ਅਦਾਲਤ ਵੱਲੋਂ ਵੱਡਾ ਝਟਕਾ, ਟਾਈਪ-7 ਦੇ ਬੰਗਲੇ ਨੂੰ ਖਾਲੀ ਕਰਨ ਦੇ ਦਿੱਤੇ ਹੁਕਮ,
Saturday, October 07, 2023
0
ਚੰਡੀਗੜ੍ਹ, 07 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਮਾਣਯੋਗ ਅਦਾਲਤ ਵਲੋਂ ਵੱਡਾ ਝੱਟਕਾ ਦਿੰਦੇ ਹੋਏ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕਮ ਦਿਤੇ ਗਏ ਹਨ ਇਸ ਮਾਮਲੇ ‘ਚ ਹੁਕਮ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵੱਲੋਂ ਦਿੱਤੇ ਗਏ ਨੇ ਅਦਾਲਤ ਨੇ ਰਾਘਵ ਚੱਢਾ ਨੂੰ ਟਾਈਪ-7 ਬੰਗਲਾ ਖਾਲੀ ਕਰਨ ਦਾ ਹੁਕਮ ਦਿੱਤਾ ਹੈ। ਰਾਜ ਸਭਾ ਸਕੱਤਰੇਤ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਰਾਜ ਸਭਾ ਮੈਂਬਰ ਹੋਣ ਦੇ ਨਾਤੇ ਰਾਘਵ ਚੱਢਾ ਨੂੰ ਟਾਈਪ 6 ਬੰਗਲਾ ਅਲਾਟ ਕਰਨ ਦਾ ਹੱਕ ਹੈ ਨਾ ਕਿ ਟਾਈਪ 7 ਬੰਗਲਾ ਦਾ ਰਾਘਵ ਚੱਢਾ ਰਾਜ ਸਭਾ ਸਕੱਤਰੇਤ ਦੇ ਨੋਟਿਸ ਦੇ ਖ਼ਿਲਾਫ਼ ਅਦਾਲਤ ਵਿੱਚ ਪਹੁੰਚੇ ਸਨ। ਇਸ ਮਾਮਲੇ ‘ਚ ਪਟਿਆਲਾ ਹਾਊਸ ਕੋਰਟ ਨੇ ਰਾਘਵ ਚੱਢਾ ‘ਤੇ ਬੰਗਲਾ ਖਾਲੀ ਕਰਨ ‘ਤੇ ਲਗਾਈ ਗਈ ਅੰਤਿਮ ਸਟੇਅ ਨੂੰ ਹਟਾ ਦਿੱਤਾ ਹੈ। ਪਟਿਆਲਾ ਹਾਊਸ ਕੋਰਟ ਨੇ ਰਾਘਵ ਚੱਢਾ ਨੂੰ ਬੰਗਲਾ ਖਾਲੀ ਕਰਨ ਲਈ ਕਿਹਾ ਹੈ। ਨਾਲ ਹੀ ਅਦਾਲਤ ਨੇ ਰਾਜ ਸਭਾ ਸਕੱਤਰੇਤ ਦੇ ਬੰਗਲੇ ਨੂੰ ਖਾਲੀ ਕਰਨ ਦੇ ਨੋਟਿਸ ਨੂੰ ਬਰਕਰਾਰ ਰੱਖਿਆ ਹੈ।
Share to other apps
