ਚੰਡੀਗੜ੍ਹ ਦੇ PGI ਨਹਿਰੂ ਹਸਪਤਾਲ ਵਿੱਚ ਅੱਜ ਸਵੇਰੇ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਤੋਂ ਬਾਅਦ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਹਸਪਤਾਲ ਦੇ ਸਿਵਲ ਵਿਭਾਗ ਦੇ ਸੰਜੀਵ ਕੋਹਲੀ ਨੇ ਦੱਸਿਆ "ਸਾਨੂੰ ਸੂਚਨਾ ਮਿਲੀ ਸੀ ਕਿ ਨਹਿਰੂ ਹਸਪਤਾਲ ਦੀ ਪਹਿਲੀ ਮੰਜ਼ਿਲ 'ਤੇ ਅੱਗ ਲੱਗ ਗਈ ਹੈ। ਅਸੀਂ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਸਥਿਤੀ ਹੁਣ ਕਾਬੂ ਹੇਠ ਹੈ। ਸਾਰੇ ਮਰੀਜ਼ਾਂ ਨੂੰ ਮੌਕੇ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।"
ਰਿਪੋਰਟ ਮੁਤਾਬਕ ਅੱਗ ਪਹਿਲਾਂ ਕੰਪਿਊਟਰ ਰੂਮ 'ਚ ਲੱਗੀ ਅਤੇ ਬਾਅਦ 'ਚ ਹੋਰ ਥਾਂਵਾਂ 'ਚ ਫੈਲ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕੀਤੀ ਅਤੇ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਨਹਿਰੂ ਹਸਪਤਾਲ PGI ਚੰਡੀਗੜ੍ਹ ਦੇ ਕੈਂਪਸ ਵਿੱਚ ਸਥਿਤ ਹੈ।

