ਲੁਧਿਆਨਾ ਡਿਪਟੀ ਕਮਿਸ਼ਨਰ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਲਗਾਈ ਧਾਰਾ 144
ਲੁਧਿਆਨਾ ਜਿਲੇ ਵਿੱਚ ਸਖਤ ਆਦੇਸ਼ ਕਿ ਝੋਨੇ ਦੀ ਫ਼ਸਲ ਦੇ ਨਾੜ ਰਹਿੰਦ ਖੂਹੰਦ ਨੂੰ ਕਿਸਾਨਾਂ ਵੱਲੋ ਅੱਗ ਲਗਾ ਦਿੱਤੀ ਜਾਂਦੀ ਹੈ।ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਾਲੇ ਜੀਵਾਣੂ ਮਰ ਜਾਂਦੇ ਹਨ। ਅਤੇ ਆਲੇ ਦੁਆਲੇ ਖੜੀ ਫ਼ਸਲ ਅਤੇ ਪਿੰਡ ਵਿੱਚ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਅੱਗ ਲੱਗਣ ਨਾਲ ਹੋਣ ਵਾਲੇ ਧੂਏਂ ਨਾਲ ਸੜਕੀ ਹਾਦਸੇ ਹੋਣ ਨਾਲ ਕਈ ਕੀਮਤੀ ਜਾਨਾਂ ਵੀ ਚਲੇ ਜਾਂਦੀਆਂ ਨੇ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਪਿੰਡਾਂ ਵਿਚ ਆਪਸੀ ਲੜਾਈ ਝਗੜਾ ਹੋਣ ਦਾ ਡਰ ਬਣਿਆ ਰਹਿਦਾ ਹੈ।
ਇਹ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਫਸਲ ਦੀ ਰਹਿੰਦ-ਖੂੰਹਦ (ਨਾਤ) ਨੂੰ ਸਬੰਧਤ ਕਿਸਾਨ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਜਮੀਨ ਦੇ ਉੱਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ ਤੇ ਆਲੇ-ਦੁਆਲੇ ਖੜੀ ਫਸਲ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਪੰਜਾਬ ਸਰਕਾਰ ਨੇ Us 19 of the Air Prevention & Control of Pollution Act, 1981 ਦੇ ਤਹਿਤ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੋਇਆ ਹੈ, ਜਿਸ ਮੁਤਾਬਿਕ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਜਿਸ ਲਈ ਉਪਰੋਕਤ ਸਥਿਤੀ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਆਈ.ਏ.ਐਸ. ਜਿਲ੍ਹਾ ਮੈਜਿਸਟਰੇਟ, ਲੁਧਿਆਣਾ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:02) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਲੁਧਿਆਣਾ ਅੰਦਰ ਝੋਨੇ ਦੀ ਰਹਿੰਦ-ਖੂੰਹਦ (ਨਾੜ ਨੂੰ ਅੱਗ ਲਗਾਉਣ/ਸਾੜਨ ਤੋਂ ਪੂਰਨ ਤੌਰ ਤੇ ਪਾਬੰਦੀ ਲਗਾਈ
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਦੀ ਕਾਪੀ
ਉਹਨਾਂ ਨੇ ਦਸਿਆ ਆਦੇਸ਼ ਮਿਤੀ ,13-10-2023 ਤੋ 30-11-2023 ਲਾਗੂ ਰਹਿਣਗੇ
