ਸ਼ਨੀਵਾਰ ਸਵੇਰ ਤੋਂ ਹੀ ਕਾਫੀ ਧੁੰਦ ਛਾਈ ਹੋਈ ਸੀ। ਵਿਜ਼ੀਬਿਲਟੀ ਬਹੁਤ ਘੱਟ ਸੀ। ਇਸੇ ਦੌਰਾਨ ਲੁਧਿਆਣਾ ਤੋਂ ਅੰਬਾਲਾ ਨੂੰ ਜਾਂਦੇ ਸਮੇਂ ਪਿੰਡ ਦਹੇੜੂ ਨੇੜੇ ਲੁਧਿਆਣਾ ਦੀ ਇੱਕ ਸਕੂਲੀ ਬੱਸ ਪਹਿਲਾਂ ਅੱਗੇ ਜਾ ਰਹੇ ਵਾਹਨ ਨਾਲ ਟਕਰਾ ਗਈ। ਪਿੱਛੇ ਆ ਰਹੇ ਵਾਹਨ ਇਨ੍ਹਾਂ ਵਾਹਨਾਂ ਨਾਲ ਟਕਰਾਉਂਦੇ ਰਹੇ। ਕੁੱਲ 25 ਤੋਂ 30 ਵਾਹਨ ਆਪਸ ਵਿੱਚ ਟਕਰਾ ਗਏ। ਦੱਸ ਦਈਏ ਕਿ 13 ਨਵੰਬਰ ਨੂੰ ਵੀ ਇਸ ਥਾਂ ਤੋਂ ਥੋੜ੍ਹਾ ਅੱਗੇ ਵੱਡਾ ਹਾਦਸਾ ਵਾਪਰ ਗਿਆ ਸੀ।
ਧੁੰਦ ਦਾ ਕਹਿਰ ਜਾਰੀ ਖੰਨਾ ਦੇ ਨਜਦੀਕ 25 ਤੋ 30 ਗੱਡੀਆਂ ਆਪਸ ਵਿੱਚ ਟਕਰਾਈਆਂਸ+ਕੂ+ਲੀ ਬੱਚਿਆਂ ਦੀ ਟੂਰ ਤੇ ਜਾ ਰਹੀ ਬਸ ਵੀ ਹੋਈ ਹਾਦਸਾ ਗ੍ਰਸਤ ਕੋਈ
Saturday, November 25, 2023
0
ਸਰਦੀਆਂ ਵਿੱਚ ਧੁੰਦ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਖੰਨਾ ਦੇ ਨੈਸ਼ਨਲ ਹਾਈਵੇ 'ਤੇ ਸ਼ਨੀਵਾਰ ਸਵੇਰੇ ਧੁੰਦ ਦੇ ਵਿਚਕਾਰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ 25 ਤੋਂ 30 ਵਾਹਨ ਆਪਸ ਵਿੱਚ ਟਕਰਾ ਗਏ। ਲੋਕਾਂ ਨੇ ਨੈਸ਼ਨਲ ਹਾਈਵੇਅ ਦੇ ਵਿਚਕਾਰ ਖੜ੍ਹੇ ਹੋ ਕੇ ਰੌਲਾ ਪਾਇਆ ਅਤੇ ਹੋਰ ਲੋਕਾਂ ਨੂੰ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਾਇਆ।
Share to other apps
