ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ 'ਚ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਹ ਤਸਕਰ ਖੇਪ ਚੁੱਕਣ ਲਈ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਪਹੁੰਚੇ ਸਨ। BSF ਨੇ ਅੰਮ੍ਰਿਤਸਰ ਬਾਰਡਰ 'ਤੇ ਹੈਰੋਇਨ ਦੀ ਖੇਪ ਜ਼ਬਤ ਕੀਤੀ ਸੀ। ਜਿਸ ਤੋਂ ਬਾਅਦ ਹੀ ਇਹ ਸਰਚ ਮੁਹਿੰਮ ਸ਼ੁਰੂ ਕੀਤੀ ਗਈ।
ਖੇਪ ਨੂੰ ਜ਼ਬਤ ਕਰਨ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਿੰਡ ਧਾਰੀਵਾਲ ਵਿੱਚ ਸਰਹੱਦ ਨੇੜੇ ਇੱਕ ਘਰ ਵਿੱਚ ਦੋ ਸ਼ੱਕੀ ਵਿਅਕਤੀ ਮਿਲੇ ਹਨ। BSF ਅਤੇ ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੋਵਾਂ ਕੋਲੋਂ ਇੱਕ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ।
ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਸ਼ੀ ਖੇਪ ਚੁੱਕਣ ਲਈ ਸਰਹੱਦ 'ਤੇ ਆਏ ਸਨ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਬੀ.ਐੱਸ.ਐੱਫ. ਨੇ ਕਾਬੂ ਕਰ ਲਿਆ।

