ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ (SSOC) ਨੇ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਤੋਂ ਤਿੰਨ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨਾਂ ਦੇ ਕਬਜ਼ੇ 'ਚੋਂ ਦੋ ਵਿਦੇਸ਼ੀ ਹਥਿਆਰ ਅਤੇ 10 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਉਹ ਮੋਹਾਲੀ ਕਿਸੇ ਦਾ ਕਤਲ ਕਰਨ ਆਏ ਸਨ। ਵਿਦੇਸ਼ ਬੈਠੇ ਗੈਂਗਸਟਰਾਂ ਨੇ ਇਹਨਾਂ ਨੂੰ ਟਾਰਗੇਟ ਦਿੱਤਾ ਸੀ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ ਜੱਗੀ ਉਰਫ ਚੀਨੀ, ਅਨਮੋਲ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਵਜੋਂ ਹੋਈ ਹੈ। ਤਿੰਨੋਂ ਮੁਲਜ਼ਮ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਵਸਨੀਕ ਹਨ। ਅਦਾਲਤ ਨੇ ਮੁਲਜ਼ਮ ਨੂੰ 4 ਦਿਨ ਦੇ ਰਿਮਾਂਡ ’ਤੇ ਪੁਲਿਸ ਹਵਾਲੇ ਕਰ ਦਿੱਤਾ ਹੈ।
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਪਤਾ ਲੱਗਾ ਸੀ ਕਿ ਮੁਲਜ਼ਮ ਮੁਹਾਲੀ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਹਨ। ਇਸ ਦੇ ਲਈ ਗੈਂਗਸਟਰ ਲੱਕੀ ਪਟਿਆਲ ਨੇ ਪੈਸੇ ਅਤੇ ਹਥਿਆਰਾਂ ਦਾ ਇੰਤਜ਼ਾਮ ਕੀਤਾ ਸੀ। ਇਸ ਵਿੱਚ ਮੁਲਜ਼ਮ ਜਗਜੀਤ ਸਿੰਘ ਗੈਂਗਸਟਰ ਲੱਕੀ ਪਟਿਆਲ ਦੇ ਸਿੱਧੇ ਸੰਪਰਕ ਵਿੱਚ ਸੀ। ਉਹ ਪਹਿਲਾਂ ਵੀ ਕਈ ਮਾਮਲਿਆਂ ਵਿੱਚ ਮੁਲਜ਼ਮ ਹੈ। ਉਸ 'ਤੇ ਨਸ਼ਾ ਤਸਕਰੀ ਦਾ ਵੀ ਦੋਸ਼ ਹੈ।
.webp)
