ਲੁਧਿਆਨਾ ਵਿੱਚ 5 ਨਵੰਬਰ ਤੱਕ ਡੇਗੂ ਕੇਸਾਂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸਿਵਲ ਸਰਜਨ ਲੁਧਿਆਣਾ ਨੇ ਦੱਸਿਆ ਕਿ ਅੱਜ ਮਿਤੀ 05 ਨਵੰਬਰ 2023 ਨੂੰ ਜਿਲੇ ਅੰਦਰ 08 ਕੇਸ ਡੇਗੂ ਨਾਲ ਪਾਜਟਿਵ ਆਏ ਹਨ, ਜਿਸ ਵਿੱਚ 07 ਕੇਸ ਸ਼ਹਿਰੀ ਖੇਤਰ ਅਤੇ 01 ਕੇਸ ਪੇਂਡੂ ਖੇੇਤਰ ਨਾਲ ਸਬੰਧਤ ਹਨ।ਉਨਾ ਦੱਸਿਆ ਕਿ ਅੱਜ ਤੱਕ ਜਿਲੇ ਵਿਚ 842 ਕੇਸ ਪਾਜਟਿਵ ਆ ਚੁੱਕੇ ਹਨ। ਜਿਲੇ ਅੰਦਰ ਕੁੱਲ ਐਕਟਿਵ ਕੇਸ 150 ਹਨ, ਜ਼ਿਨਾਂ ਵਿਚੋ 120 ਕੇਸ ਸ਼ਹਿਰੀ ਖੇਤਰ ਦੇ ਹਨ ਅਤੇ 30 ਕੇਸ ਪੇਡੂ ਖੇਤਰਾਂ ਦੇ ਹਨ।ਵੱਖ ਵੱਖ ਹਸਪਤਾਲਾਂ ਵਿਚ ਦਾਖਲ ਮਰੀਜਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਉਹਨਾ ਦੱਸਿਆ
ਕਿ ਡੀ.ਐਮ.ਸੀ. ਹਸਪਤਾਲ ਵਿਚ 90 ਮਰੀਜ, ਦੀਪ ਹਸਪਤਾਲ ਵਿੱਚ 54 ਮਰੀਜ, ਜੀ.ਟੀ.ਬੀ. ਹਸਪਤਾਲ ਵਿਚ 5 ਮਰੀਜ , ਗਲੋਬਲ ਹਸਪਤਾਲ ਵਿਚ 2 ਅਤੇ ਸਿਵਲ ਹਸਪਤਾਲ ਵਿੱਚ 2 ਮਰੀਜ ਜੇਰੇ ਇਲਾਜ ਹਨ। ਡੇਗੂ ਮੌਤਾ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਉਨਾ ਦੱਸਿਆ ਕਿ ਅੱਜ ਜਿਲੇ ਵਿਚ ਡੇਗੂ ਨਾਲ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ ਹੈ ਅਤੇ ਅੱਜ ਤੱਕ ਜਿਲੇ ਵਿੱਚ ਡੇਗੂ ਨਾਲ ਸ਼ਕੀ ਮੌਤਾਂ ਦੀ ਗਿਣਤੀ 15 ਹੈ।
