ਲੁਧਿਆਣਾ ਦੇ ਗੁਰਦੇਵ ਨਗਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਰਿਟਾਇਰ ਜਿਲਾ ਅਟਾਰਨੀ ਨੇ ਆਪਣੀ ਪਤਨੀ ਦੇ ਸਿਰ ਵਿੱਚ ਦਾਤ ਮਾਰ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਸਾਰੇ ਮਾਮਲੇ ਦੇ ਜਾਣਕਾਰੀ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਚੌਂਕੀ ਇੰਚਾਰਜ ਨੇ ਦਿੱਤੀ ਓਹਨਾ ਨੇ ਦਸਿਆ ਕਿ ਪੁਲਿਸ ਮਿਰਤਕ ਬਜੁਰਗ ਔਰਤ ਦੇ ਬੇਟੇ ਦੀ ਸ਼ਿਕਾਇਤ ਤੇ ਕਾਰਵਾਈ ਕਰ ਰਹੀ ਹੈ।
ਰਿਟਾਇਰ ਡੀਏ ਹਰਚਰਨ ਸਿੰਘ(85) ਆਪਣੀ ਪਤਨੀ ਮਨਜੀਤ ਕੌਰ ਨਾਲ ਗੁਰਦੇਵ ਨਗਰ ਇਲਾਕੇ ਵਿੱਚ ਰਹਿ ਰਿਹਾ ਸੀ। ਬੁੱਧਵਾਰ ਨੂੰ ਦੁਪਹਿਰ ਤੋਂ ਬਾਅਦ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜੇ ਦੇ ਦੌਰਾਨ ਹਰਚਰਨ ਸਿੰਘ ਨੇ ਆਪਣੀ ਪਤਨੀ ਮਨਜੀਤ ਕੌਰ ਦੇ ਸਿਰ ਵਿੱਚ ਦਾਤ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਚੌਂਕੀ ਇੰਚਾਰਜ ਨੇ ਦੱਸਿਆ ਕਿ ਮੌਕੇ ਤੇ ਪਹੁੰਚੀ ਪੁਲਿਸ ਨੇ ਸਾਰੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮੌਤ ਹੋਣ ਦੇ ਕਿ ਕਾਰਨ ਰਿਹਾ, ਇਸਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ,ਕਿ ਦੋਸ਼ੀ ਦੇ ਖਿਲਾਫ ਮ੍ਰਿਤਕਾ ਦੇ ਬੇਟੇ ਦੀ ਸ਼ਿਕਾਇਤ ਤੇ ਪੁਲਿਸ ਬਣਦੀ ਕਾਰਵਾਈ ਕਰੇਗੀ
