ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਮੰਗਲਵਾਰ ਸ਼ਾਮ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਚਾਹਲ 2009 ਬੈਚ ਦੇ IPS ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਚੰਡੀਗੜ੍ਹ ਵਿੱਚ SSP ਅਤੇ ਜਲੰਧਰ ਵਿੱਚ ਪੁਲੀਸ ਕਮਿਸ਼ਨਰ ਰਹਿ ਚੁੱਕੇ ਹਨ। ਸਿਟੀ ਦੇ ਆਊਟਗੋਇੰਗ ਸੀਪੀ ਮਨਦੀਪ ਸਿੱਧੂ ਨੇ ਉਨ੍ਹਾਂ ਨੂੰ ਚਾਰਜ ਸੌਂਪਿਆ।
ਇਸ ਦੌਰਾਨ ਚਾਹਲ ਕਮਿਸ਼ਨਰ ਦਫ਼ਤਰ ਪੁੱਜੇ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਸਾਰਿਆਂ ਨੂੰ ਸ਼ਹਿਰ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤੀ ਨਾਲ ਬਰਕਰਾਰ ਰੱਖਣ ਦੇ ਨਿਰਦੇਸ਼ ਦਿੱਤੇ ਗਏ। ਕੁਲਦੀਪ ਚਾਹਲ ਨੇ ਪਹਿਲੀ ਮੁਲਾਕਾਤ ਵਿੱਚ ਹੀ ਆਪਣੇ ਇਰਾਦੇ ਸਪੱਸ਼ਟ ਕਰ ਦਿੱਤੇ ਸਨ ਕਿ ਸੱਭਿਅਕ ਸਮਾਜ ਵਿੱਚ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਨਾਲ ਹੋਰ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਕੁਲਦੀਪ ਚਾਹਲ 2009 ਬੈਚ ਦੇ IPS ਬਣਨ ਤੋਂ ਪਹਿਲਾਂ ਉਹ ਚੰਡੀਗੜ੍ਹ ਪੁਲੀਸ ਵਿੱਚ ASI ਵਜੋਂ ਤਾਇਨਾਤ ਸਨ ਪਰ ਉਨ੍ਹਾਂ ਦੀ ਇੱਛਾ ਆਈਪੀਐਸ ਬਣਨ ਦੀ ਸੀ। ਉਨ੍ਹਾਂ ਨੇ ਨੌਕਰੀ ਦੌਰਾਨ ਆਪਣੀ ਸਖ਼ਤ ਮਿਹਨਤ ਦੇ ਬਲਬੂਤੇ ਇਹ ਮੁਕਾਮ ਹਾਸਲ ਕੀਤਾ ਹੈ।

