ਜਲੰਧਰ 'ਚ ਸਪੈਸ਼ਲ ਟਾਸਕ ਫੋਰਸ (STF) ਦੀ ਟੀਮ ਨੇ ਮੋਗਾ ਤੋਂ ਫਿਲਮੀ ਸਟਾਈਲ 'ਚ ਹੈਰੋਇਨ ਸਪਲਾਈ ਕਰਨ ਆਏ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। STF ਨੇ ਮੁਲਜ਼ਮ ਨੂੰ ਮੇਨ ਬਜ਼ਾਰ ਮਿਲਾਪ ਚੌਕ ਨੇੜੇ ਸਥਿਤ ਖਰੋੜੇ ਵਾਲੀ ਗਲੀ ਤੋਂ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਦੇ ਐਸਟੀਐਫ ਥਾਣੇ ਵਿੱਚ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਜਿੰਦਰ ਵਾਸੀ ਧਰਮਕੋਟ ਅਤੇ ਹਰਦੀਪ ਸਿੰਘ ਵਾਸੀ ਮੋਗਾ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਅੱਧਾ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।
ਐਸਟੀਐਫ ਅਧਿਕਾਰੀਆਂ ਅਨੁਸਾਰ ਉਕਤ ਮੁਲਜ਼ਮ ਨਸ਼ੇ ਦੀ ਖੇਪ ਸਪਲਾਈ ਕਰਨ ਲਈ ਜਲੰਧਰ ਆਏ ਸਨ। ਸਮਾਨ ਲੈਣ ਵਾਲੇ ਵਿਅਕਤੀ ਨੂੰ ਮਿਲਾਪ ਚੌਕ ਨੇੜੇ ਬੁਲਾਇਆ ਗਿਆ। ਗੁਪਤ ਸੂਚਨਾ ਦੇ ਆਧਾਰ 'ਤੇ ਐਸਟੀਐਫ ਨੇ ਤਸਕਰਾਂ ਨੂੰ ਕਾਬੂ ਕੀਤਾ। ਚੈਕਿੰਗ ਦੌਰਾਨ ਗੱਡੀ ਦੇ ਅੰਦਰੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ।

