ਪੰਜਾਬ ਦੇ ਬਠਿੰਡਾ CIA ਨੇ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੇ ਦੋ ਗੈਂਗ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੰਨੂ ਦੇ ਕਹਿਣ 'ਤੇ ਇਹ ਦੋਵੇਂ ਪੰਜਾਬ, ਹਰਿਆਣਾ, ਹਿਮਾਚਲ ਅਤੇ ਹੋਰ ਥਾਵਾਂ 'ਤੇ ਏਅਰ ਇੰਡੀਆ ਦਾ ਬਾਈਕਾਟ ਅਤੇ ਖਾਲਿਸਤਾਨੀ ਨਾਅਰੇ ਦੀਵਾਰਾਂ ਤੇ ਲਿੱਖਦੇ ਸਨ।
ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ 'X' 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ ਅਜੇ ਤੱਕ ਦੋਸ਼ੀ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਪੁਲਿਸ ਉਨ੍ਹਾਂ ਦੇ ਮੋਬਾਈਲਾਂ ਦੀ ਤਲਾਸ਼ੀ ਲੈ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਦੋਂ ਦੇ ਪੰਨੂ ਨਾਲ ਸੰਪਰਕ ਵਿਚ ਹਨ।

