ਮੋਹਾਲੀ ਦੇ ਡੇਰਾਬੱਸੀ 'ਚ ਇੱਕ ਟਰੱਕ ਡਰਾਈਵਰ ਨੇ ਨਾਕੇ 'ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ ਹੈ। ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਹਰੀ ਸਿੰਘ ਅਤੇ ਜੈਸਲਮੇਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋਸ਼ੀ ਡਰਾਈਵਰ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਟਰੱਕ ਨੂੰ ਵੀ ਆਪਣੇ ਕਬਜ਼ੇ 'ਚ ਲੈ ਲਿਆ ਹੈ।
ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 3 ਵਜੇ ਪੁਲਿਸ ਨੇ ਡੇਰਾਬੱਸੀ ਦੇ ਬਰਵਾਲਾ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਹਿਮਾਚਲ ਨੰਬਰ ਦਾ ਟਰੱਕ ਗਲਤ ਸਾਈਡ ਤੋਂ ਆਉਂਦਾ ਦੇਖਿਆ ਗਿਆ। ਜਿਸ ਨੂੰ ਨਾਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਡਰਾਈਵਰ ਨੇ ਪੁਲਿਸ ਮੁਲਾਜ਼ਮਾਂ 'ਤੇ ਟਰੱਕ ਉੱਤੇ ਟਰੱਕ ਚੜਾ ਦਿੱਤਾ। ਇਸ ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਹਰੀ ਸਿੰਘ ਅਤੇ ਜੈਸਲਮੇਰ ਦੀ ਮੌਤ ਹੋ ਗਈ।
ਦੋਵੇਂ ਪੁਲਿਸ ਮੁਲਾਜ਼ਮ ਡੇਰਾਬਸੀ ਥਾਣੇ ਵਿੱਚ ਹੋਮ ਗਾਰਡ ਵਜੋਂ ਤਾਇਨਾਤ ਸਨ। ASP ਡਾਕਟਰ ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਟਰੱਕ ਡਰਾਈਵਰ ਕਾਰ ਨੂੰ ਟੱਕਰ ਮਾਰ ਕੇ ਭੱਜ ਰਿਹਾ ਸੀ। ਕਾਰ ਚਾਲਕ ਉਸ ਦਾ ਪਿੱਛਾ ਕਰ ਰਿਹਾ ਸੀ। ਜਦੋਂ ਬਰਵਾਲਾ ਰੋਡ ਦੇ ਕੋਲ ਡਬਲ ਲਾਈਨ ਰੋਡ ਸੀ ਤਾਂ ਚਾਲਕ ਨੇ ਟਰੱਕ ਨੂੰ ਤੇਜ਼ ਰਫ਼ਤਾਰ ਨਾਲ ਉਲਟਾ ਭਜਾਉਣਾ ਸ਼ੁਰੂ ਕਰ ਦਿੱਤਾ।

