ਪੰਜਾਬ ਦੇ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਅੱਜ ਅਦਾਲਤ ਨੇ ਜੂਆ ਐਕਟ ਦੇ ਇੱਕ ਪੁਰਾਣੇ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਵਿਧਾਇਕ ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਕਰੋਨਾ ਦੌਰਾਨ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ 'ਤੇ ਝੂਠਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਅਦਾਲਤ ’ਤੇ ਭਰੋਸਾ ਸੀ ਕਿ ਉਸ ਨੂੰ ਜਲਦੀ ਇਨਸਾਫ਼ ਮਿਲੇਗਾ ਅਤੇ ਉਸ ਨੂੰ ਇਨਸਾਫ਼ ਮਿਲਿਆ ਹੈ। ਮੰਗਲਵਾਰ ਨੂੰ ਉਕਤ ਮਾਮਲੇ ਦੀ ਸੁਣਵਾਈ ਦੌਰਾਨ ਉਸ ਨੂੰ ਬਰੀ ਕਰ ਦਿੱਤਾ ਗਿਆ।
ਸ਼ੀਤਲ ਨੂੰ ਸਾਲ 2020 ਵਿੱਚ ਭਾਰਗਵ ਕੈਂਪ ਥਾਣੇ ਵਿੱਚ ਦਰਜ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਉਸ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ। ਜਿਸ ਕਾਰਨ ਅਦਾਲਤ ਨੇ ਇਹ ਫੈਸਲਾ ਲਿਆ ਹੈ। ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਸ ਦੀ ਗ੍ਰਿਫਤਾਰੀ ਸਿਆਸੀ ਦਬਾਅ ਕਾਰਨ ਹੋਈ ਸੀ। ਜਿਸ ਬਾਰੇ ਮੈਂ ਪਹਿਲਾਂ ਹੀ ਮੀਡੀਆ ਨੂੰ ਦੱਸਿਆ ਸੀ। ਪਰ ਹੁਣ ਅਦਾਲਤ ਨੇ ਵੀ ਮੈਨੂੰ ਬੇਕਸੂਰ ਸਾਬਤ ਕਰ ਦਿੱਤਾ ਹੈ।

