ਭਾਰਤ ਸਰਕਾਰ ਨੇ ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰਪੀਜੀ ਹਮਲੇ ਦੇ ਮਾਸਟਰਮਾਈਂਡ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਉਸ 'ਤੇ ਤਰਨਤਾਰਨ ਦੇ ਥਾਣੇ 'ਤੇ ਹਮਲਾ ਕਰਨ ਦਾ ਵੀ ਦੋਸ਼ ਹੈ। ਇਸ ਵੇਲੇ ਕੈਨੇਡਾ ਵਿੱਚ ਬੈਠ ਕੇ ਉਹ ਭਾਰਤ ਵਿਰੁੱਧ ਆਪਣੀਆਂ ਸਰਗਰਮੀਆਂ ਜਾਰੀ ਰੱਖ ਰਿਹਾ ਹੈ। ਉਹ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਨਾਲ ਸਬੰਧਤ ਹੈ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਵੱਲੋਂ ਉਸ ਵਿਰੁੱਧ ਕਈ ਮਾਮਲੇ ਦਰਜ ਕੀਤੇ ਗਏ ਹਨ। ਹੁਣ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਉਸ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਭਾਰਤ ਸਰਕਾਰ ਹੁਣ ਕੈਨੇਡਾ ਤੋਂ ਉਸ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕਰੇਗੀ।
ਲਖਬੀਰ ਸਿੰਘ ਲੰਡਾ 'ਤੇ RPG ਹਮਲੇ ਤੋਂ ਇਲਾਵਾ ਪੰਜਾਬ 'ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਰਹੱਦ ਪਾਰ ਤੋਂ ID, ਹਥਿਆਰ ਅਤੇ ਵਿਸਫੋਟਕ ਸਪਲਾਈ ਕਰਨ ਦਾ ਦੋਸ਼ ਹੈ। ਇਸ ਤੋਂ ਇਲਾਵਾ ਉਸ 'ਤੇ ਵੱਖ-ਵੱਖ ਅਪਰਾਧਿਕ ਮਾਮਲਿਆਂ 'ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ। ਅੱਤਵਾਦੀ ਮਾਡਿਊਲ ਸਥਾਪਤ ਕਰਨ, ਜਬਰੀ ਵਸੂਲੀ, ਕਤਲ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਰਗੇ ਕਈ ਮਾਮਲਿਆਂ ਵਿੱਚ ਸ਼ਾਮਲ ਹੈ।

