HOME PUNJAB DELHI CRIME FILMY TADKA HEALTH DHARMIK POLITICS NATIONAL WORLD ENTERTAINMENT TOP VIDEOS BIG STORIES PHOTO GALLERY

PM ਮੋਦੀ ਦੀ ਸੁਰੱਖਿਆ 'ਚ ਕੁਤਾਹੀ 'ਤੇ ਕਾਰਵਾਈ ਨਾ ਹੋਣ 'ਤੇ ਨਾਰਾਜ਼ ਹੋਈ ਕੇਂਦਰ ਸਰਕਾਰ, ਪੰਜਾਬ ਨੂੰ ਗ੍ਰਹਿ ਮੰਤਰਾਲੇ ਦਾ 9 ਮਹੀਨਿਆਂ 'ਚ ਦੂਜਾ ਪੱਤਰ

Jaspreet Kaur
0


ਗ੍ਰਹਿ ਮੰਤਰਾਲੇ ਨੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਨੂੰ ਲੈ ਕੇ ਮੁੜ ਸੂਬਾ ਸਰਕਾਰ ਨੂੰ ਪੱਤਰ ਭੇਜਿਆ ਹੈ। 9 ਮਹੀਨਿਆਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਗ੍ਰਹਿ ਵਿਭਾਗ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਜ਼ਿੰਮੇਵਾਰ ਸੀਨੀਅਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਢਿੱਲ-ਮੱਠ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ।

ਗ੍ਰਹਿ ਵਿਭਾਗ ਨੇ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ।

ਇਸ ਤੋਂ ਪਹਿਲਾਂ ਮਾਰਚ 2023 'ਚ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸੀਨੀਅਰ ਅਧਿਕਾਰੀਆਂ ਖਿਲਾਫ ਕਾਰਵਾਈ 'ਚ ਦੇਰੀ 'ਤੇ ਸਵਾਲ ਖੜ੍ਹੇ ਕੀਤੇ ਸਨ। ਇਸ ਤੋਂ ਬਾਅਦ ਸਰਕਾਰ ਨੇ ਕਾਰਵਾਈ ਦੀ ਰਿਪੋਰਟ, ਨੋਟਿਸ ਅਤੇ ਚਾਰਜਸ਼ੀਟ ਜਾਰੀ ਕੀਤੀ। ਜਿਸ ਤੋਂ ਬਾਅਦ ਜਦੋਂ ਅੱਠ ਮਹੀਨੇ ਬੀਤ ਜਾਣ 'ਤੇ ਵੀ ਕੋਈ ਠੋਸ ਕਾਰਵਾਈ ਨਹੀਂ ਹੋਈ ਤਾਂ ਗ੍ਰਹਿ ਮੰਤਰਾਲੇ ਨੇ ਸੂਬਾ ਸਰਕਾਰ ਨੂੰ ਪੱਤਰ ਜਾਰੀ ਕਰ ਦਿੱਤਾ ਹੈ।

ਸੂਬਾ ਸਰਕਾਰ ਨੇ ਇਸ ਮਾਮਲੇ ਵਿੱਚ ਹੁਣ ਤੱਕ ਸਿਰਫ਼ ਸੱਤ ਅਧਿਕਾਰੀਆਂ ਨੂੰ ਹੀ ਮੁਅੱਤਲ ਕੀਤਾ ਹੈ। ਸਾਰੇ ਪੰਜਾਬ ਪੁਲਿਸ ਸਰਵਿਸ ਕੇਡਰ ਦੇ ਹਨ। ਗ੍ਰਹਿ ਮੰਤਰਾਲਾ ਸੀਨੀਅਰ ਅਧਿਕਾਰੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਤੋਂ ਨਾਰਾਜ਼ ਹੈ। ਪਹਿਲਾਂ ਭੇਜੇ ਗਏ ਪੱਤਰ ਵਿੱਚ ਕੇਂਦਰੀ ਗ੍ਰਹਿ ਵਿਭਾਗ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਸੂਬਾ ਸਰਕਾਰ ਨੇ ਤੁਰੰਤ ਕਦਮ ਨਾ ਚੁੱਕੇ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਪਿਛਲੇ ਮਹੀਨੇ ਸੂਬਾ ਸਰਕਾਰ ਨੇ SP ਗੁਰਵਿੰਦਰ ਸਿੰਘ, DSP ਪ੍ਰਸਾਨ ਸਿੰਘ ਅਤੇ ਜਗਦੀਸ਼ ਕੁਮਾਰ ਸਮੇਤ ਕੁੱਲ 7 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਸੀ। ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ 25 ਅਗਸਤ, 2022 ਨੂੰ ਸੌਂਪੀ ਗਈ ਰਿਪੋਰਟ ਵਿੱਚ ਉਸ ਸਮੇਂ ਦੇ ਡੀਜੀਪੀ ਅਤੇ ਮੁੱਖ ਸਕੱਤਰ ਤੋਂ ਇਲਾਵਾ, ਡੀਆਈਜੀ ਇੰਦਰਬੀਰ ਸਿੰਘ ਅਤੇ ਐਸਐਸਪੀ ਫਿਰੋਜ਼ਪੁਰ ਹਰਮਨਦੀਪ ਸਿੰਘ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਸੁਰੱਖਿਆ ਵਿੱਚ ਕਮੀਆਂ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ।

Post a Comment

0 Comments
Post a Comment (0)
Back To Top