ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਨੂੰ ਲੈ ਕੇ ਦਿੱਲੀ ‘ਚ ਮੀਟਿੰਗ ਬੁਲਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ 'ਚ ਨੇਤਾ ਮੁਕੁਲ ਵਸਲ ਦੇ ਘਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਬੈਠਕ ਚੱਲ ਰਹੀ ਹੈ, ਜਿਸ 'ਚ ਸੀਟਾਂ ਦੀ ਵੰਡ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਮੀਟਿੰਗ ਵਿੱਚ ਦੋਵਾਂ ਪਾਰਟੀਆਂ ਦੇ ਕਈ ਸੀਨੀਅਰ ਆਗੂ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਤੋਂ ਬਾਅਦ ਇੱਕ ਰੋਡਮੈਪ ਤਿਆਰ ਕੀਤਾ ਜਾਵੇਗਾ ਕਿ ਕਿੱਥੇ ਅਤੇ ਕਿਹੜਾ ਫਾਰਮੂਲਾ ਤੈਅ ਕਰਨਾ ਹੈ। ਦੱਸ ਦਈਏ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਤਕਰਾਰ ਚੱਲ ਰਹੀ ਹੈ, ਜਿਸ ਕਾਰਨ ਅੱਜ ਦੀ ਮੀਟਿੰਗ 'ਚ ਉਪਰੋਕਤ ਮੁੱਦੇ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਹੁਣ ਮੀਟਿੰਗ ਖਤਮ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਗਠਜੋੜ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਕੀ ਤੈਅ ਹੁੰਦਾ ਹੈ।
ਵੈਸੇ ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਸਿਰਫ ਦਿੱਲੀ ਅਤੇ ਪੰਜਾਬ ਵਿੱਚ ਹੀ ਹੋਣਾ ਹੈ। ਪਰ ਸੂਤਰ ਕਹਿ ਰਹੇ ਹਨ ਕਿ ਪੰਜਾਬ ਵਿਚ ਦੋਵਾਂ ਪਾਰਟੀਆਂ ਵਿਚ ਗਠਜੋੜ ਦਾ ਫਾਰਮੂਲਾ ਕੰਮ ਨਹੀਂ ਕਰ ਸਕਦਾ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਬੀਤੇ ਦਿਨ ਦਿੱਤੇ 13-0 ਦੇ ਨਾਅਰੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਇਕੱਲਿਆਂ ਹੀ ਚੋਣਾਂ ਲੜੇਗੀ, ਕਿਉਂਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਮਤ ਵਿਚ ਹੈ ਅਤੇ ਇਹ ਕਿਸੇ ਵੀ ਤਰ੍ਹਾਂ ਗਠਜੋੜ ਦੇ ਹੱਕ ਵਿਚ ਨਹੀਂ ਹੈ। ਪਰ ਅੱਜ ਦਿੱਲੀ 'ਚ 'ਆਪ' ਅਤੇ ਕਾਂਗਰਸ ਵਿਚਾਲੇ ਚੱਲ ਰਹੀ ਮੀਟਿੰਗ ਤੋਂ ਬਾਅਦ ਸਿਆਸੀ ਹਲਕਿਆਂ 'ਚ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਜੇਕਰ ਆਉਣ ਵਾਲੇ ਸਮੇਂ 'ਚ ਦਿੱਲੀ ਦੇ ਨਾਲ-ਨਾਲ ਪੰਜਾਬ 'ਚ ਵੀ ਦੋਵਾਂ ਪਾਰਟੀਆਂ ਦਾ ਗਠਜੋੜ ਹੁੰਦਾ ਹੈ ਤਾਂ ਸੀਟਾਂ ਦੀ ਵੰਡ ਨੂੰ ਲੈ ਕੇ ਦੋਵਾਂ ਪਾਰਟੀਆਂ ਦੀ ਕੀ ਰਣਨੀਤੀ ਹੈ, ਇਹ ਤਾਂ ਅਜੇ ਭਵਿੱਖ 'ਚ ਹੀ ਹੈ।
.jpg)
