ਇਸ ਸਬੰਧੀ ਜ਼ਿਲ੍ਹਾ ਪੁਲੀਸ ਮੁਖੀ ਦਿਆਮਾ ਹਰੀਸ਼ ਕੁਮਾਰ ਨੇ ਦੱਸਿਆ ਕਿ 28 ਦਸੰਬਰ 2023 ਨੂੰ ਮੋਟਰਸਾਈਕਲ ਸਵਾਰ ਮੁਲਜ਼ਮਾਂ ਨੇ ਸਾਹਿਲ ਭਗਤ ਉਰਫ ਸ਼ੈਲੀ ਪੁੱਤਰ ਜਗਦੀਸ਼ ਰਾਜ ਵਾਸੀ ਪਿੰਡ ਫੱਜੂਪੁਰ ਨੂੰ ਜ਼ਖ਼ਮੀ ਕਰ ਦਿੱਤਾ ਸੀ। ਇਸ ਸਬੰਧੀ ਸਾਹਿਲ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਲਈ ਡੀ.ਐਸ.ਪੀ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ। ਟੀਮ ਨੇ ਮਾਮਲੇ ਦੀ ਤਕਨੀਕੀ ਤੌਰ 'ਤੇ ਜਾਂਚ ਕੀਤੀ ਅਤੇ ਇਸ ਮਾਮਲੇ 'ਚ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਨਵਦੀਪ ਸਿੰਘ ਉਰਫ ਘੁੱਲਾ ਪੁੱਤਰ ਗੋਪਾਲ ਸਿੰਘ ਵਾਸੀ ਰੰਗੀਲਪੁਰ, ਕਰਨ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਖੁੰਡਾ, ਵਿਸ਼ਾਲ ਪੁੱਤਰ ਅਲੀਵਰ ਵਾਸੀ ਮਾਡਲ ਟਾਊਨ ਧਾਰੀਵਾਲ, ਮੁਨੀਸ਼ ਕੁਮਾਰ ਪੁੱਤਰ ਸੁਧੀਰ ਕੁਮਾਰ ਵਾਸੀ ਪਿੰਡ ਰੰਗੀਵਾਲ ਵਜੋਂ ਹੋਈ ਹੈ। ਮਾਡਲ ਟਾਊਨ ਧਾਰੀਵਾਲ, ਨਿਸ਼ਾਨ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਖੁੰਡਾ ਅਤੇ ਜੀਵਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਖੁੰਡਾ ਸ਼ਾਮਲ ਹਨ।
ਮੁੱਖ ਦੋਸ਼ੀ ਦਿੱਲੀ ਤੋਂ ਗ੍ਰਿਫਤਾਰ
ਐਸ.ਐਸ.ਪੀ. ਨੇ ਦੱਸਿਆ ਕਿ ਇਸ ਮਾਮਲੇ ਦੇ ਮੁੱਖ ਦੋਸ਼ੀ ਨਵਦੀਪ ਸਿੰਘ ਉਰਫ ਘੁੱਲਾ ਉਰਫ ਟਾਈਗਰ ਉਰਫ ਨਵ ਵਾਸੀ ਰੰਗੀਲਪੁਰ ਨੂੰ ਦਿੱਲੀ ਪੁਲਸ ਦੀ ਮਦਦ ਨਾਲ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੇ ਨਾਲ ਚਰਨਜੀਤ ਸਿੰਘ ਨੂੰ ਵੀ ਪਿਸਤੌਲ ਸਮੇਤ ਕਾਬੂ ਕੀਤਾ ਗਿਆ। ਉਸ ਨੇ ਦੱਸਿਆ ਕਿ ਨਵਦੀਪ ਸਿੰਘ ਖਿਲਾਫ 20 ਤੋਂ ਵੱਧ ਕੇਸ ਦਰਜ ਹਨ ਅਤੇ ਉਹ 25 ਅਗਸਤ 2023 ਨੂੰ ਅੰਮ੍ਰਿਤਸਰ ਕੋਰਟ ਕੰਪਲੈਕਸ ਤੋਂ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। ਫਿਰ ਮੁਲਜ਼ਮ ਨੇ ਆਪਣੇ ਪੰਜ ਸਾਥੀਆਂ ਨਾਲ ਮਿਲ ਕੇ ਅੰਮ੍ਰਿਤਸਰ ਵਿੱਚ ਇੱਕ ਮੈਡੀਕਲ ਸਟੋਰ ਨੂੰ ਲੁੱਟ ਲਿਆ। ਮੁਲਜ਼ਮ ਜੰਡਿਆਲਾ ਵਿੱਚ ਹੋਏ ਦੋਹਰੇ ਕਤਲ ਵਿੱਚ ਵੀ ਸ਼ਾਮਲ ਸੀ ਅਤੇ ਇਸ ਦਾ ਮਾਸਟਰ ਮਾਈਂਡ ਜੰਡਿਆਲਾ ਦਾ ਰਹਿਣ ਵਾਲਾ ਗੈਂਗਸਟਰ ਹੈਪੀ ਜੱਟ ਹੈ, ਜੋ ਉਸ ਨੂੰ ਹਥਿਆਰ ਮੁਹੱਈਆ ਕਰਦਾ ਹੈ। ਇਸ ਗਰੋਹ ਦੇ ਤਿੰਨ ਮੈਂਬਰ ਰੋਹਿਤ ਉਰਫ ਹਲਦੀ ਵਾਸੀ ਧਾਰੀਵਾਲ, ਮਨਪ੍ਰੀਤ ਸਿੰਘ ਵਾਸੀ ਤੇਜਾ ਕਲਾਂ ਅਤੇ ਮਨਦੀਪ ਮਸੀਹ ਵਾਸੀ ਸੁਜਾਨਪੁਰ ਦੀ ਗ੍ਰਿਫਤਾਰੀ ਬਾਕੀ ਹੈ।
