ਰੋਸ਼ਨਦੀਪ ਵਾਸੀ ਅਕਾਰਪੁਰਾ ਕਲਾਂ
ਗੁਰਦਾਸਪੁਰ: ਬੀਤੀ ਰਾਤ ਬਟਾਲਾ ਨੇੜਲੇ ਪਿੰਡ ਅਕਰਪੁਰਾ ਕਲਾਂ ਵਿੱਚ ਮਾਮੂਲੀ ਰੰਜਿਸ਼ ਕਾਰਨ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਐਤਵਾਰ ਸਵੇਰੇ ਮਿਲੀ। ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ 20 ਸਾਲਾ ਰੋਸ਼ਨਦੀਪ ਵਾਸੀ ਅਕਾਰਪੁਰਾ ਕਲਾਂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਰੋਸ਼ਨਦੀਪ ਦੇ ਭਰਾ ਜਸ਼ਨ ਨੇ ਦੱਸਿਆ ਕਿ ਮਾਮੂਲੀ ਰੰਜਿਸ਼ ਕਾਰਨ ਪਿੰਡ ਦੇ ਹੀ ਕੁਝ ਲੋਕਾਂ ਨੇ ਉਸ ਦੇ ਭਰਾ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਗੰਭੀਰ ਜ਼ਖਮੀ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖਮੀ ਰੌਸ਼ਨਦੀਪ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

