ਅੰਮ੍ਰਿਤਸਰ: ਥਾਣਾ ਲੋਪੋਕੇ ਦੀ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੀ ਜ਼ਮੀਨ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜੋ ਕਿ ਬਦਨਾਮ ਸਮੱਗਲਰ ਜਗਦੀਪ ਸਿੰਘ ਹੀਰਾ ਵੱਲੋਂ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਈ ਗਈ ਸੀ।
ਫਿਲਹਾਲ ਪੁਲਸ ਨੇ ਹੈਰੋਇਨ ਰੱਖਣ ਦੇ ਦੋਸ਼ 'ਚ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਨੇ ਪਾਕਿਸਤਾਨ ਨਾਲ ਲੱਗਦੀ ਭਾਰਤੀ ਸਰਹੱਦ ’ਤੇ ਠੇਕੇ ’ਤੇ ਜ਼ਮੀਨ ਲਈ ਹੋਈ ਹੈ, ਜਿਸ ਦੀ ਵਰਤੋਂ ਉਹ ਹੈਰੋਇਨ ਦੀ ਤਸਕਰੀ ਲਈ ਕਰਦਾ ਹੈ। ਮੁਲਜ਼ਮ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਮੰਗਵਾਈ ਸੀ ਜਿਸ ਨੂੰ ਉਹ ਟਰੈਕਟਰ ’ਤੇ ਸਪਲਾਈ ਕਰਨ ਜਾ ਰਿਹਾ ਸੀ । ਪੁਲੀਸ ਨੇ ਤਲਾਸ਼ੀ ਮੁਹਿੰਮ ਦੌਰਾਨ ਖੇਤਾਂ ਵਿੱਚੋਂ ਹੈਰੋਇਨ ਬਰਾਮਦ ਕੀਤੀ।
.jpeg)
