ਫਾਜ਼ਿਲਕਾ: ਫਾਜ਼ਿਲਕਾ ‘ਚ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਆਰ.ਟੀ.ਓ. ਮੁਲਾਜ਼ਮ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਦੌਰਾਨ 2 ਆਰ.ਟੀ.ਓ. ਮੁਲਾਜ਼ਮਾਂ ਦੀ ਮੌਤ ਹੋ ਗਈ ਹੈ, ਜਦਕਿ 2 ਮੁਲਾਜ਼ਮ ਜ਼ਖਮੀ ਹੋ ਗਏ ਹਨ। ਆਰ.ਟੀ.ਓ. ਕਰਮਚਾਰੀ ਡਿਊਟੀ 'ਤੇ ਗਏ ਹੋਏ ਸਨ ਜਦੋਂ ਉਨ੍ਹਾਂ ਦੀ ਗੱਡੀ ਫਾਜ਼ਿਲਕਾ ਨੇੜੇ ਹਾਦਸਾਗ੍ਰਸਤ ਹੋ ਗਈ, ਜਿਸ ਦੌਰਾਨ 2 ਆਰ.ਟੀ.ਓ. ਮੁਲਾਜ਼ਮਾਂ ਦੀ ਮੌਤ ਹੋ ਗਈ, ਜਦਕਿ 2 ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਵਾਹਨਾਂ ਦੇ ਪਰਖੱਚੇ ਉੱਡ ਗਏ। ਇੱਕ ਹੋਰ ਵਾਹਨ ਨੂੰ ਬਚਾਉਂਦੇ ਹੋਏ ਇਹ ਹਾਦਸਾ ਵਾਪਰਿਆ, ਜਿਸ ਵਿੱਚ 2 ਆਰ.ਟੀ.ਓ. ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ 2 ਹੋਰ ਕਰਮਚਾਰੀ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਫਿਲਹਾਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਸਬੰਧੀ ਜਾਂਚ ਜਾਰੀ ਹੈ।
.jpeg)
