ਚੰਡੀਗੜ੍ਹ/ਅੰਮ੍ਰਿਤਸਰ: ਪੰਜਾਬ ਪੁਲਸ ਦੀ ਨਸ਼ਿਆਂ ਵਿਰੁੱਧ ਚਲਾਈ ਜੰਗ ਜ਼ੋਰ ਫੜ ਰਹੀ ਹੈ ਇਸਦੇ ਸਿੱਟੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਪੜਤਾਲ ਵਿੱਚ ਅੱਗੇ ਵਧਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਇਹਨਾਂ ਕੋਲੋਂ 3.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਗਈ ਹੈ। ਇਸ ਡਰੱਗ ਮਾਮਲੇ ਵਿੱਚ ਹੁਣ ਤੱਕ ਪੁਲਿਸ ਵਲੋਂ ਕੁੱਲ 22.5 ਕਿਲੋ ਹੈਰੋਇਨ ਦੀ ਬਰਾਮਦਗੀ ਕੀਤੀ ਜਾ ਚੁੱਕੀ ਹੈ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਰਾਜ ਸਿੰਘ ਉਰਫ ਕਾਕਾ ਵਾਸੀ ਪਿੰਡ ਲਾਹੌਰੀਮਲ, ਅੰਮ੍ਰਿਤਸਰ, ਅਨਮੋਲ ਸਿੰਘ ਉਰਫ ਲਾਲੂ ਅਤੇ ਸਰਬਜੀਤ ਸਿੰਘ ਦੋਵੇਂ ਵਾਸੀ ਰਾਂਝੇ ਦੀ ਹਵੇਲੀ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਵੀ ਦੱਸਿਆ ਹੈ ਕਿ ਇਸ ਮਾਮਲੇ ਵਿੱਚ ਤਿੰਨ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋਣ ਨਾਲ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 10 ਹੋ ਗਈ ਹੈ ਤੇ ਪੁਲਸ ਆਪਣੀ ਕਾਰਵਾਈ ਜਾਰੀ ਰੱਖ ਰਹੀ ਹੈ ਆਉਣ ਵਾਲੇ ਸਮੇ ਵਿਚ ਇਸ ਤਰਾਂ ਦੇ ਕਈ ਹੋਰ ਕੇਸ ਸੁਲਝਣ ਦੀ ਸੰਭਾਵਨਾ ਹੈ

