ਨਾਜਾਇਜ਼ ਉਸਾਰੀਆਂ 'ਤੇ ਨਗਰ ਨਿਗਮ ਦੀ ਕਾਰਵਾਈ, 5 ਉਸਾਰੀ ਅਧੀਨ ਦੁਕਾਨਾਂ ਸੀਲ
Tuesday, January 30, 2024
0
ਅੰਮ੍ਰਿਤਸਰ: ਨਗਰ ਨਿਗਮ ਕਮਿਸ਼ਨਰ ਕਮ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਮ.ਟੀ.ਪੀ. ਵਿਭਾਗ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਐਮ.ਟੀ.ਪੀ. ਵਿਭਾਗ ਦੇ ਕੇਂਦਰੀ ਜ਼ੋਨ ਦੇ ਏ.ਟੀ.ਪੀ. ਪਰਮਜੀਤ ਦੱਤਾ, ਬਿਲਡਿੰਗ ਇੰਸਪੈਕਟਰ ਨਵਜੋਤ ਕੌਰ, ਫੀਲਡ ਸਟਾਫ਼ ਵੱਲੋਂ ਕਾਰਵਾਈ ਕਰਦਿਆਂ ਨਾਜਾਇਜ਼ ਤੌਰ 'ਤੇ ਬਣ ਰਹੀਆਂ 5 ਇਮਾਰਤਾਂ ਨੂੰ ਸੀਲ ਕਰ ਦਿੱਤਾ ਗਿਆ |
ਏ.ਟੀ.ਪੀ ਦੱਤਾ ਨੇ ਦੱਸਿਆ ਕਿ ਝਬਾਲ ਰੋਡ ਇਲਾਕੇ ਵਿੱਚ ਬਿਨਾਂ ਨਕਸ਼ਾ ਪਾਸ ਕਰਵਾਏ 5 ਦੁਕਾਨਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੁਕਾਨਾਂ ਦੀ ਉਸਾਰੀ ਕਰਨ ਵਾਲਿਆਂ ਨੂੰ ਪਹਿਲਾਂ ਵੀ ਨੋਟਿਸ ਜਾਰੀ ਕੀਤੇ ਗਏ ਸਨ। ਇਸ ਦੇ ਬਾਵਜੂਦ ਉਸਾਰੀ ਰੁਕ-ਰੁਕ ਕੇ ਜਾਰੀ ਰਹੀ। ਉਨ੍ਹਾਂ ਦੱਸਿਆ ਕਿ ਅੱਜ ਵਿਭਾਗ ਨੇ ਕਾਰਵਾਈ ਕਰਦਿਆਂ ਸਾਰੀਆਂ ਪੰਜ ਦੁਕਾਨਾਂ ਨੂੰ ਸੀਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸੈਂਟਰਲ ਜ਼ੋਨ ਦੇ ਕੁਝ ਇਲਾਕਿਆਂ ਵਿੱਚ ਉਸਾਰੀ ਦਾ ਕੰਮ ਰੋਕ ਦਿੱਤਾ ਗਿਆ ਅਤੇ ਸਾਮਾਨ ਜ਼ਬਤ ਕਰ ਲਿਆ ਗਿਆ। ਏ.ਟੀ.ਪੀ ਦੱਤਾ ਨੇ ਕਿਹਾ ਕਿ ਨਾਜਾਇਜ਼ ਉਸਾਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Share to other apps

