ਪੰਜਾਬ ਡੈਸਕ: ਮੁੱਖ ਮੰਤਰੀ ਭਗਵੰਤ ਮਾਨ ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦਰਅਸਲ, ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਮੁੱਖ ਮੰਤਰੀ ਅਤੇ ਡੀਜੀਪੀ ਦੀ ਆਲੋਚਨਾ ਕੀਤੀ ਹੈ। ਪੰਨੂ ਨੇ ਭਗਵੰਤ ਮਾਨ ਤੇ ਗੌਰਵ ਯਾਦਵ ਨੂੰ 26 ਜਨਵਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਪੰਨੂ ਨੇ ਮੁੱਖ ਮੰਤਰੀ 'ਤੇ ਹਮਲਾ ਕਰਨ ਲਈ 26 ਜਨਵਰੀ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਹੈ।
ਵੀਡੀਓ 'ਚ ਪੰਨੂ ਨੇ ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਪੰਜਾਬ ਪੁਲਸ ਦੀਆਂ ਕੋਸ਼ਿਸ਼ਾਂ ਨੂੰ ਗਲਤ ਦੱਸਿਆ ਹੈ। ਪੰਨੂ ਪੰਜਾਬ ਵਿੱਚ ਹਾਲ ਹੀ ਵਿੱਚ ਹੋਏ ਮੁਕਾਬਲਿਆਂ ਬਾਰੇ ਗੱਲ ਕਰ ਰਿਹਾ ਹੈ ਅਤੇ ਪੰਜਾਬ ਅਤੇ ਵਿਦੇਸ਼ਾਂ ਦੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ। ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ ਕਿ ਜਿੱਥੇ ਵੀ ਮੁੱਖ ਮੰਤਰੀ ਤਿਰੰਗਾ ਲਹਿਰਾਉਣਗੇ, ਉੱਥੇ ਮਾਹੌਲ ਖਰਾਬ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਨੂ ਨੇ ਵੱਡੇ ਹਮਲੇ ਦੀ ਧਮਕੀ ਦਿੱਤੀ ਸੀ। ਫਿਲਹਾਲ ਉਕਤ ਵੀਡੀਓ ਨੂੰ ਲੈ ਕੇ ਪੁਲਸ ਚੌਕਸ ਹੋ ਗਈ ਹੈ, ਜਾਂਚ ਏਜੰਸੀਆਂ ਇਹ ਪਤਾ ਲਗਾ ਰਹੀਆਂ ਹਨ ਕਿ ਉਕਤ ਵੀਡੀਓ ਕਿਥੋਂ ਪੋਸਟ ਕੀਤੀ ਗਈ ਹੈ।

.jpeg)
