ਲੁਧਿਆਣਾ : ਸ਼ਹਿਰ 'ਚ ਇਕ ਛੋਟੀ ਬੱਚੀ ਨਾਲ ਜਬਰ-ਜ਼ਨਾਹ ਅਤੇ ਹੱਤਿਆ ਦੇ ਮਾਮਲੇ 'ਚ ਪੁਲਸ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੁਲਿਸ ਨੇ ਦੋਸ਼ੀ ਬਾਰੇ ਸੂਚਨਾ ਦੇਣ ਵਾਲੇ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਪੁਲਿਸ ਨੇ ਛੋਟੀ ਬੱਚੀ ਨਾਲ ਬਲਾਤਕਾਰ ਅਤੇ ਕਤਲ ਕਰਨ ਵਾਲੇ ਦੋਸ਼ੀ ਸੋਨੂੰ 'ਤੇ 2 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਪੁਲਸ ਨੇ ਕਿਹਾ ਹੈ ਕਿ ਜੋ ਵੀ ਦੋਸ਼ੀ ਨੂੰ ਫੜਕੇ ਪੁਲਿਸ ਨੂੰ ਸੌਂਪੇਗਾ ਜਾਂ ਉਸ ਬਾਰੇ ਜਾਣਕਾਰੀ ਦੇਵੇਗਾ ਉਸ ਨੂੰ 2 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਪੁਲੀਸ ਨੇ ਤਿੰਨ ਨੰਬਰ 78370-18519, 78370-18625, 78370-18928 ਜਾਰੀ ਕੀਤੇ ਹਨ, ਜਿਨ੍ਹਾਂ ’ਤੇ ਲੋਕ ਮੁਲਜ਼ਮਾਂ ਬਾਰੇ ਜਾਣਕਾਰੀ ਦੇ ਸਕਦੇ ਹਨ।ਜ਼ਿਕਰਯੋਗ ਹੈ ਕਿ ਡਾਬਾ ਇਲਾਕੇ 'ਚ ਰਹਿਣ ਵਾਲੀ ਇਕ ਲੜਕੀ ਨਾਲ ਉਸ ਦੇ ਗੁਆਂਢੀ ਨੇ ਬਲਾਤਕਾਰ ਕਰਕੇ ਕਤਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਦੋਸ਼ੀ ਲਾਸ਼ ਨੂੰ ਕਮਰੇ 'ਚ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ ਸਨ। ਮੁਲਜ਼ਮਾਂ ਨੇ ਬਲਾਤਕਾਰ ਤੋਂ ਬਾਅਦ ਲੜਕੀ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਸੀ, ਜਿਸ ਤੋਂ ਬਾਅਦ ਪੁਲੀਸ ਲਗਾਤਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ ਅਤੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ। ਹੁਣ ਪੁਲੀਸ ਨੇ ਮੁਲਜ਼ਮਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 2 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ ਤਾਂ ਜੋ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਸਲਾਖਾਂ ਪਿੱਛੇ ਭੇਜਿਆ ਜਾ ਸਕੇ। ਲੁਧਿਆਣਾ: ਮਾਸੂਮ ਬੱਚੀ ਨਾਲ ਬਲਾਤਕਾਰ ਅਤੇ ਕਤਲ ਕਰਨ ਵਾਲੇ ਦੋਸ਼ੀਆਂ ਬਾਰੇ ਪੁਲਿਸ ਨੇ ਕੀਤਾ ਵੱਡਾ ਐਲਾਨ
Wednesday, January 10, 2024
0
ਲੁਧਿਆਣਾ : ਸ਼ਹਿਰ 'ਚ ਇਕ ਛੋਟੀ ਬੱਚੀ ਨਾਲ ਜਬਰ-ਜ਼ਨਾਹ ਅਤੇ ਹੱਤਿਆ ਦੇ ਮਾਮਲੇ 'ਚ ਪੁਲਸ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੁਲਿਸ ਨੇ ਦੋਸ਼ੀ ਬਾਰੇ ਸੂਚਨਾ ਦੇਣ ਵਾਲੇ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਪੁਲਿਸ ਨੇ ਛੋਟੀ ਬੱਚੀ ਨਾਲ ਬਲਾਤਕਾਰ ਅਤੇ ਕਤਲ ਕਰਨ ਵਾਲੇ ਦੋਸ਼ੀ ਸੋਨੂੰ 'ਤੇ 2 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਪੁਲਸ ਨੇ ਕਿਹਾ ਹੈ ਕਿ ਜੋ ਵੀ ਦੋਸ਼ੀ ਨੂੰ ਫੜਕੇ ਪੁਲਿਸ ਨੂੰ ਸੌਂਪੇਗਾ ਜਾਂ ਉਸ ਬਾਰੇ ਜਾਣਕਾਰੀ ਦੇਵੇਗਾ ਉਸ ਨੂੰ 2 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਪੁਲੀਸ ਨੇ ਤਿੰਨ ਨੰਬਰ 78370-18519, 78370-18625, 78370-18928 ਜਾਰੀ ਕੀਤੇ ਹਨ, ਜਿਨ੍ਹਾਂ ’ਤੇ ਲੋਕ ਮੁਲਜ਼ਮਾਂ ਬਾਰੇ ਜਾਣਕਾਰੀ ਦੇ ਸਕਦੇ ਹਨ।ਜ਼ਿਕਰਯੋਗ ਹੈ ਕਿ ਡਾਬਾ ਇਲਾਕੇ 'ਚ ਰਹਿਣ ਵਾਲੀ ਇਕ ਲੜਕੀ ਨਾਲ ਉਸ ਦੇ ਗੁਆਂਢੀ ਨੇ ਬਲਾਤਕਾਰ ਕਰਕੇ ਕਤਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਦੋਸ਼ੀ ਲਾਸ਼ ਨੂੰ ਕਮਰੇ 'ਚ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ ਸਨ। ਮੁਲਜ਼ਮਾਂ ਨੇ ਬਲਾਤਕਾਰ ਤੋਂ ਬਾਅਦ ਲੜਕੀ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਸੀ, ਜਿਸ ਤੋਂ ਬਾਅਦ ਪੁਲੀਸ ਲਗਾਤਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ ਅਤੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ। ਹੁਣ ਪੁਲੀਸ ਨੇ ਮੁਲਜ਼ਮਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 2 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ ਤਾਂ ਜੋ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਸਲਾਖਾਂ ਪਿੱਛੇ ਭੇਜਿਆ ਜਾ ਸਕੇ। Share to other apps
