ਭਾਰਤੀ ਹਵਾਈ ਸੈਨਾ 'ਚ ਭਰਤੀ ਹੋਣ ਦੇ ਚਾਹਵਾਨ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਭਾਰਤੀ ਹਵਾਈ ਸੈਨਾ, ਅੰਬਾਲਾ ਯੂਨਿਟ ਨੇ ਇੱਛੁਕ ਉਮੀਦਵਾਰਾਂ ਲਈ ਚੋਣ ਪ੍ਰੀਖਿਆ ਲਈ ਅਰਜ਼ੀ ਦੇਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਜਾਣਕਾਰੀ ਅਨੁਸਾਰ ਭਾਰਤੀ ਹਵਾਈ ਸੈਨਾ, ਅੰਬਾਲਾ ਯੂਨਿਟ ਵੱਲੋਂ ਪੰਜਾਬ ਵਿੱਚ ਅਗਨੀਵੀਰ ਵਾਯੂ-2025 ਇਨਟੇਕ ਲਈ ਭਰਤੀ ਕੀਤੀ ਜਾਣੀ ਹੈ, ਜਿਸ ਲਈ ਅਪਲਾਈ ਕਰਨ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ, ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ, ਜਲੰਧਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ ਹੈ ਕਿ ਉਹ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਤਾਂ ਜੋ ਭਾਰਤੀ ਹਵਾਈ ਫ਼ੌਜ ਵਿੱਚ ਦਿਲਚਸਪੀ ਰੱਖਣ ਵਾਲੇ ਯੋਗ ਵਿਦਿਆਰਥੀ ਇਸ ਦਾ ਲਾਭ ਲੈ ਸਕਣ। ਆਨਲਾਈਨ ਰਜਿਸਟ੍ਰੇਸ਼ਨ ਮਿਤੀਆਂ 17 ਜਨਵਰੀ ਤੋਂ 6 ਫਰਵਰੀ 2024 ਤੱਕ ਹਨ। ਇਸ ਤੋਂ ਬਾਅਦ 17 ਮਾਰਚ 2024 ਨੂੰ ਆਨਲਾਈਨ ਪ੍ਰੀਖਿਆਵਾਂ ਹੋਣਗੀਆਂ। ਰਜਿਸਟ੍ਰੇਸ਼ਨ ਅਤੇ ਪ੍ਰੀਖਿਆ ਫੀਸ 550 ਰੁਪਏ ਹੈ।
.jpg)

