ਲੁਧਿਆਣਾ : ਗੈਸ ਕੰਪਨੀ ਦੇ ਡਿਲੀਵਰੀ ਬੁਆਏ ਤੋਂ ਬਾਈਕ 'ਤੇ ਆਏ ਤਿੰਨ ਬਦਮਾਸ਼ਾਂ ਨੇ 48 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਅਤੇ ਫਰਾਰ ਹੋ ਗਏ। ਇਸ ਮਾਮਲੇ ਵਿੱਚ ਥਾਣਾ ਹੈਬੋਵਾਲ ਦੀ ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਂਚ ਅਧਿਕਾਰੀ ਮਨਦੀਪ ਸਿੰਘ ਅਨੁਸਾਰ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਰਾਮ ਕ੍ਰਿਪਾਲ ਵਾਸੀ ਜਸਪਾਲ ਕਲੋਨੀ ਨੇ ਦੱਸਿਆ ਕਿ 24 ਜਨਵਰੀ ਨੂੰ ਵੀ.ਕੇ.ਟੀ. ਏਜੰਸੀ ਪਿੰਡ ਬਾਜਦਾ ਵਲੋਂ ਆਟੋ ਵਿੱਚ ਸਿਲੰਡਰ ਦੀ ਸਪਲਾਈ ਦਿਤੀ ਜਾ ਰਹੀ ਸੀ ਜਦੋਂ ਇਹ ਚੰਦਰ ਨਗਰ ਇਲਾਕੇ ਵਿੱਚੋਂ ਲੰਘ ਰਹੀ ਸੀ ਤਾਂ ਬਾਈਕ ਸਵਾਰ ਬਦਮਾਸ਼ਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਫ਼ਰਾਰ ਹੋ ਗਏ। ਪੁਲੀਸ ਅਨੁਸਾਰ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਛਾਣਬੀਣ ਕੀਤੀ ਜਾ ਰਹੀ ਹੈ।

