ਭਵਾਨੀਗੜ੍ਹ :
ਸਥਾਨਕ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਚੋਰੀ ਦੇ ਟਿੱਪਰ ਸਮੇਤ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਸੁਖਦੇਵ ਸਿੰਘ ਜਦੋਂ ਆਪਣੀ ਪੁਲਿਸ ਪਾਰਟੀ ਨਾਲ ਪਿੰਡ ਕਾਕੜਾ ਵਿਖੇ ਮੌਜੂਦ ਸਨ ਤਾਂ ਪੁਲਿਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਬਹਾਦਰ ਸਿੰਘ ਪੁੱਤਰ ਸਮਸ਼ੇਰ ਸਿੰਘ ਵਾਸੀ ਪਿੰਡ ਫੱਗੂਵਾਲਾ ਜਿਸ ਨੇ ਕਥਿਤ ਤੌਰ 'ਤੇ ਚੋਰੀ ਕੀਤੀ ਹੈ | ਹੁਣ ਵੀ ਉਹ ਫੱਗੂਵਾਲਾ ਕਾਕੜਾ ਰੋਡ 'ਤੇ ਸੰਗਰੂਰ ਪਟਿਆਲਾ ਰੋਡ ਨੇੜੇ ਨਵੇਂ ਬਣੇ ਦਿੱਲੀ ਕਟੜਾ ਐਕਸਪ੍ਰੈਸ ਵੇਅ ਪੁਲ ਦੇ ਹੇਠਾਂ ਤੋਂ ਟਿੱਪਰ ਚੋਰੀ ਕਰਕੇ ਕਿਸੇ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਨੇ ਮੌਕੇ 'ਤੇ ਛਾਪਾ ਮਾਰ ਕੇ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ 'ਚੋਂ ਟਿੱਪਰ ਬਰਾਮਦ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

