ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡਾਇਰੈਕਟਰ ਨੇ ਸਕੂਲਾਂ ਨੂੰ ਖੇਡਾਂ ਦੇ ਫੰਡ ਜਮ੍ਹਾਂ ਨਾ ਕਰਵਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਡਿਪਟੀ ਡਾਇਰੈਕਟਰ ਵੱਲੋਂ ਪੱਤਰ ਜਾਰੀ ਕਰਕੇ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਨ੍ਹਾਂ ਸਕੂਲਾਂ ਨੇ ਪਿਛਲੇ 3 ਸਾਲਾਂ ਤੋਂ ਖੇਡ ਫੰਡ ਜਮ੍ਹਾਂ ਨਹੀਂ ਕਰਵਾਇਆ, ਉਨ੍ਹਾਂ ਦੀ ਰਿਪੋਰਟ ਤੁਰੰਤ ਉਨ੍ਹਾਂ ਨੂੰ ਭੇਜੀ ਜਾਵੇ। ਡਿਪਟੀ ਡਾਇਰੈਕਟਰ ਨੇ 10 ਦਿਨਾਂ ਵਿੱਚ ਖੇਡ ਫੰਡ ਜਮ੍ਹਾਂ ਨਾ ਕਰਵਾਉਣ ਵਾਲੇ ਸਕੂਲਾਂ ਦੀ ਰਿਪੋਰਟ ਮੰਗੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਖੇਡ ਫੰਡ ਜਮ੍ਹਾਂ ਨਹੀਂ ਕਰਵਾਇਆ ਗਿਆ, ਉਨ੍ਹਾਂ ਦੀ ਰਿਪੋਰਟ 10 ਦਿਨਾਂ ਦੇ ਅੰਦਰ ਅੰਦਰ ਉਨ੍ਹਾਂ ਨੂੰ ਭੇਜੀ ਜਾਵੇ।
ਤੁਹਾਨੂੰ ਦੱਸ ਦੇਈਏ ਕਿ ਸਕੂਲਾਂ ਤੋਂ ਲਏ ਗਏ ਖੇਡ ਫੰਡ ਸਿੱਖਿਆ ਵਿਭਾਗ ਦੇ ਡਾਇਰੈਕਟੋਰੇਟ ਨੂੰ ਭੇਜੇ ਜਾਂਦੇ ਹਨ। ਸਿੱਖਿਆ ਵਿਭਾਗ ਇਹ ਫੰਡ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੇ ਖੇਡ ਮੁਕਾਬਲਿਆਂ ’ਤੇ ਖਰਚ ਕਰਦਾ ਹੈ। ਇਸ ਰਾਹੀਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਪਹਿਰਾਵਾ, ਖੁਰਾਕ ਅਤੇ ਕਿਰਾਏ ਆਦਿ ਦਾ ਪ੍ਰਬੰਧ ਕੀਤਾ ਜਾਂਦਾ ਹੈ।

