ਇਹ ਵੀਡੀਓ ਟਿੱਬਾ ਰੋਡ ਦੇ ਰਹਿਣ ਵਾਲੇ ਕਾਲਾ ਨਾਂ ਦੇ ਵਿਅਕਤੀ ਦੀ ਦੱਸੀ ਜਾ ਰਹੀ ਹੈ। ਜਿਸ ਨੂੰ ਉਸ ਨੇ ਸੋਮਵਾਰ ਸ਼ਾਮ 4.30 ਵਜੇ ਦੇ ਕਰੀਬ ਬਣਾਇਆ ਸੀ। ਵੀਡੀਓ 'ਚ ਕਾਲਾ ਨੇ ਦੱਸਿਆ ਕਿ ਉਸ ਨੂੰ ਪਿਛਲੇ ਕਾਫੀ ਸਮੇਂ ਤੋਂ ਕਰੀਬ 5 ਲੋਕ ਪ੍ਰੇਸ਼ਾਨ ਕਰ ਰਹੇ ਸਨ। ਜਿਸ ਵਿੱਚ ਪਿੰਕਾ ਪ੍ਰਾਪਰਟੀ ਡੀਲਰ ਨੇ ਉਸ ਨੂੰ ਸਭ ਤੋਂ ਵੱਧ ਪ੍ਰੇਸ਼ਾਨ ਕੀਤਾ ਹੈ। ਵੀਡੀਓ 'ਚ ਉਹ ਫਿਨਾਇਲ ਦੀਆਂ ਗੋਲੀਆਂ ਖਾਂਦੇ ਤੇ ਆਪਣੇ ਉਪਰ ਤੇਲ ਪਾਂਦੇ ਹੋਏ ਨਜ਼ਰ ਆ ਰਹੇ ਹਨ।
ਲੁਧਿਆਣਾ 'ਚ ਦੁਕਾਨਦਾਰ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼ ਕਿਹਾ- ਮੈਂ ਬਹੁਤ ਪਰੇਸ਼ਾਨ ਹਾਂ, ਜ਼ਿੰਦਗੀ ਨੂੰ ਅਲਵਿਦਾ ਕਹਿ ਰਿਹਾ ਹਾਂ
Monday, January 15, 2024
0
ਪੰਜਾਬ ਦੇ ਲੁਧਿਆਣਾ ਦੇ ਟਿੱਬਾ ਰੋਡ 'ਤੇ ਰਹਿਣ ਵਾਲੇ ਕੱਪੜਾ ਕਾਰੋਬਾਰੀ ਨੇ ਵੀਡੀਓ ਬਣਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਵੀਡੀਓ 'ਚ ਉਹ ਪਿੰਕਾ ਪ੍ਰਾਪਰਟੀ ਡੀਲਰ ਨਾਂ ਦੇ ਵਿਅਕਤੀ ਤੋਂ ਪ੍ਰੇਸ਼ਾਨ ਹੋਣ ਦੀ ਗੱਲ ਕਰ ਰਿਹਾ ਹੈ। ਇਸ ਤੋਂ ਬਾਅਦ ਉਸ ਨੇ ਮਿੱਟੀ ਦਾ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਥਾਣਾ ਟਿੱਬਾ ਪੁਲਿਸ ਨੇ ਵੀਡੀਓ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Share to other apps
