ਲੁਧਿਆਣਾ: ਲੁਧਿਆਣਾ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੂੰ ਥਾਣਾ ਸਿੱਧਵਾਂ ਬੇਟ ਤੋਂ ਮੁਅੱਤਲ ਕੀਤੇ ਜਾਣ ਦੀ ਖ਼ਬਰ ਹੈ। ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਲੁਜ ਦਰਿਆ ਤੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਰੇਤੇ ਨਾਲ ਭਰੇ ਟਿੱਪਰ ਨੂੰ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਕਾਬੂ ਕਰ ਕੇ ਥਾਣਾ ਸਿੱਧਵਾਂ ਬੇਟ ਦੇ ਹਵਾਲੇ ਕਰ ਦਿੱਤਾ। ਜਦਕਿ ਟਿੱਪਰ ਨੂੰਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਛੱਡ ਦਿੱਤਾ। ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਇਸ ਦੀ ਸ਼ਿਕਾਇਤ ਲੁਧਿਆਣਾ ਦਿਹਾਤੀ ਪੁਲੀਸ ਨੂੰ ਕੀਤੀ। ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਇੰਚਾਰਜ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਪੰਜਾਬ ਪੁਲੀਸ ਵਿਭਾਗ ਨੇ ਐਸਐਚਓ ਖ਼ਿਲਾਫ਼ ਹੁਣ ਤੱਕ ਆਈਆਂ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕਰਨ ਦੇ ਨਾਲ-ਨਾਲ ਕਈ ਪੁਰਾਣੀਆਂ ਫਾਈਲਾਂ ਦੀ ਵੀ ਜਾਂਚ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਕਿਸੇ ਇੰਸਪੈਕਟਰ ਖਿਲਾਫ ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਵੀ ਕਈ ਪੁਲਿਸ ਅਧਿਕਾਰੀ ਰਿਸ਼ਵਤ ਦੇ ਕੇਸਾਂ ਵਿੱਚ ਕਈ ਵਾਰ ਜੇਲ੍ਹ ਜਾ ਚੁੱਕੇ ਹਨ।
.jpeg)

