ਤਰਨਤਾਰਨ ਦੇ ਵਿੱਚ ਪੈਂਦੇ ਕਸਬਾ ਪੱਟੀ ਦੇ ਵਾਰਡ ਨੰਬਰ ਦੋ ਵਿੱਚ ਰਹਿੰਦੀ ਇੱਕ ਗਰਭਵਤੀ ਔਰਤ ਦਾ ਕੁਝ ਨੌਜਵਾਨਾਂ ਨੇ ਘਰ ਅੰਦਰ ਦੇ ਦਾਖਲ ਹੋ ਕੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ । ਪੁਲਿਸ ਵਲੋਂ ਦਿਤੀ ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ ਸੁਨੀਤਾ (30) ਪਤਨੀ ਰਾਜਾ ਵਜੋਂ ਹੋਈ ਹੈ ਜੋ ਕਿ ਚਾਰ ਮਹੀਨਿਆਂ ਦੀ ਗਰਭਵਤੀ ਸੀ। ਮ੍ਰਿਤਕਾ ਦੀ ਸੱਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਉਨ੍ਹਾਂ ਦੇ ਹੀ ਇਲਾਕੇ ਵਿੱਚ ਰਹਿੰਦੇ ਬੌਬੀ ਨਾਮ ਦੇ ਨੌਜਵਾਨ ਨਾਲ ਉਸ ਦੇ ਪੁੱਤਰ ਰਾਜੇ ਦਾ ਕੁੱਜਕੁ ਦਿਨ ਪਹਿਲਾਂ ਝਗੜਾ ਹੋਇਆ ਸੀ, ਜਿਸ ਵਿੱਚ ਬੋਬੀ ਨੇ ਉਸ ਦੇ ਪੁੱਤਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿਤੀਆਂ ਸੀ ਪਰ ਬੀਤੀ ਸ਼ਾਮ ਨੂੰ ਇਲਾਕੇ ਦੇ ਹੀ ਕੁੱਜ ਮੋਹਤਵਰਾਂ ਨੇ ਸਾਡਾ ਰਾਜ਼ੀਨਾਮਾ ਕਰਵਾ ਦਿੱਤਾ ਸੀ। ਇਸ ਦੌਰਾਨ ਐਤਵਾਰ ਨੂੰ ਬੌਬੀ ਉਸ ਦੇ ਪੁੱਤਰ ਨੂੰ ਜਾਨੋ ਮਾਰਨ ਦੀ ਨੀਯਤ ਨਾਲ ਉਨ੍ਹਾਂ ਦੇ ਘਰ ਆਇਆ ਅਤੇ ਰਾਜੇ ਨੂੰ ਮਾਰਨ ਦੀ ਨੀਅਤ ਨਾਲ ਉਸ ਉਤੇ ਗੋਲ਼ੀਆਂ ਚਲਾ ਦਿੱਤੀਆਂ। ਪਰ ਇਸ ਵਿਚਾਲੇ ਰਾਜੇ ਦੀ ਪਤਨੀ ਆ ਗਈ ਤੇ ਇਸ ਗੋਲ਼ੀਬਾਰੀ ਵਿਚ ਰਾਜੇ ਦੀ ਪਤਨੀ ਸੁਨੀਤਾ ਦੀ ਗੋਲੀਆਂ ਲੱਗਣ ਕਾਰਣ ਮੌਤ ਹੋ ਗਈ। ਇਹ ਵਾਰਦਾਤ ਤੋਂ ਬਾਅਦ ਘਰ ਵਿੱਚ ਚੀਕ ਚਿਹਾੜਾ ਪੈ ਗਿਆ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਵਾਰਦਾਤ ਦਾ ਪਤਾ ਲੱਗਦੇ ਹੀ ਪੁਲਿਸ ਵੀ ਕੁੱਜ ਕੁ ਚਿਰਾਂ ਵਿਚ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ । ਇਸ ਘਟਨਾ ਤੇ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾ ਦੀ ਬੋਡੀ ਨੂੰ ਪੋਸਟਮਾਟਮ ਲਈ ਭੇਜ ਦਿਤਾ ਹੈ ਤੇ ਆਰੋਪੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ
.jpg)
