ਜਲੰਧਰ : ਜਲੰਧਰ ਦੇ ਰਾਜ ਨਗਰ ਦੇ ਨਾਲ ਲੱਗਦੇ ਸ਼ਿਵ ਨਗਰ ਦੇ ਸੁੰਨਸਾਨ ਇਲਾਕੇ 'ਚੋਂ ਇਕ ਸੜੀ ਹੋਈ ਲਾਸ਼ ਮਿਲੀ ਹੈ। ਇਸ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਉਥੇ ਲਿਜਾ ਕੇ ਸਾੜ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਲਾਸ਼ ਦਾ ਮੂੰਹ ਅਤੇ ਸਿਰ ਬੁਰੀ ਤਰ੍ਹਾਂ ਨਾਲ ਸੜਿਆ ਹੋਇਆ ਹੈ।
ਇਸ ਸਬੰਧੀ ਸੂਚਨਾ ਮਿਲਦੇ ਹੀ ਥਾਣਾ 1 ਅਤੇ ਥਾਣਾ 8 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਹੈ । ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਫੋਰੈਂਸਿਕ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ। ਇਸ ਸਬੰਧੀ ਥਾਣਾ 1 ਦੇ ਇੰਚਾਰਜ ਸੁਖਬੀਰ ਸਿੰਘ ਨੇ ਦੱਸਿਆ ਕਿ ਕਿਸੇ ਰਾਹਗੀਰ ਨੇ ਲਾਸ਼ ਦੇਖ ਕੇ ਉਨ੍ਹਾਂ ਨੂੰ ਸੂਚਨਾ ਦਿੱਤੀ ਸੀ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ।

