ਜਲੰਧਰ : ਅੱਜ ਜਲੰਧਰ ਦੇ ਮਾਡਲ ਹਾਊਸ ਮਾਤਾ ਰਾਣੀ ਚੌਕ ਵਿੱਚ ਦੁਕਾਨਦਾਰਾਂ ਨੇ ਪੁਲੀਸ ਵਿਭਾਗ ਖ਼ਿਲਾਫ਼ ਧਰਨਾ ਦਿੱਤਾ, ਉਥੇ ਹੀ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੀ ਧਰਨੇ ਵਿੱਚ ਪੁੱਜੇ ਅਤੇ ਦੁਕਾਨਦਾਰਾਂ ਨਾਲ ਧਰਨੇ ’ਤੇ ਬੈਠ ਗਏ। ਲੋਕਾਂ ਦਾ ਕਹਿਣਾ ਹੈ ਕਿ ਜਿਵੇਂ ਹੀ ਕੋਈ ਗਾਹਕ ਸਾਡੀ ਦੁਕਾਨ 'ਤੇ ਆ ਕੇ ਦੁਕਾਨ ਦੇ ਸਾਹਮਣੇ ਆਪਣਾ ਵਾਹਨ ਖੜ੍ਹਾ ਕਰਦਾ ਹੈ ਤਾਂ ਉਸ ਦੀ ਕਾਰ 'ਤੇ ਸਟਿੱਕਰ ਲਗਾ ਕੇ ਉਸ ਦਾ ਚਲਾਨ ਕਰ ਦਿੱਤਾ ਜਾਂਦਾ ਹੈ | ਇੰਨਾ ਹੀ ਨਹੀਂ ਇਹ ਲੋਕ ਸਾਡੇ ਵਾਹਨਾਂ ਨੂੰ ਵੀ ਪਾਰਕ ਨਹੀਂ ਕਰਨ ਦੇ ਰਹੇ ਹਨ। ਇਸ ਦੌਰਾਨ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨੇ ਵੀ ਪ੍ਰਦਰਸ਼ਨ 'ਚ ਸ਼ਮੂਲੀਅਤ ਕੀਤੀ। ਵਿਧਾਇਕ ਸ਼ੀਤਲ ਅੰਗੁਰਾਲ ਨੇ ਮੌਕੇ 'ਤੇ ਲੋਕਾਂ ਦੀਆਂ ਸਮੱਸਿਆਵਾਂ ਜਾਣੀਆਂ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਵੈਸੇ ਵੀ ਇਹ ਇਲਾਕਾ ਸ਼ਹਿਰ ਤੋਂ ਬਾਹਰ ਪੈਂਦਾ ਹੈ ਅਤੇ ਇੱਥੇ ਆਵਾਜਾਈ ਵਰਗੀ ਕੋਈ ਸਮੱਸਿਆ ਨਹੀਂ ਹੈ ਤਾਂ ਫਿਰ ਇਨ੍ਹਾਂ ਲੋਕਾਂ ਨੂੰ ਕਿਉਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ |
ਧਰਨੇ ’ਤੇ ਬੈਠੇ ਲੋਕਾਂ ਦਾ ਕਹਿਣਾ ਹੈ ਕਿ ਪੁਲੀਸ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ ਅਤੇ ਬਿਨਾਂ ਕਿਸੇ ਕਾਰਨ ਉਨ੍ਹਾਂ ਦੇ ਵਾਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਗੁੰਡਾਗਰਦੀ ਕਰਦੀ ਹੈ ਅਤੇ ਉਨ੍ਹਾਂ ਦੀ ਬਿਲਕੁਲ ਵੀ ਨਹੀਂ ਸੁਣਦੀ। ਦੁਕਾਨਦਾਰਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਵਿਧਾਇਕ ਸ਼ੀਤਲ ਨੇ ਕੱਲ੍ਹ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪੂਰੀ ਤਰ੍ਹਾਂ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਚਲਾਨ ਬਿਲਕੁਲ ਵੀ ਜਾਰੀ ਨਹੀਂ ਕੀਤੇ ਜਾਣਗੇ। ਹੁਣ ਦੇਖਣਾ ਇਹ ਹੈ ਕਿ ਕੱਲ੍ਹ ਦੀ ਮੀਟਿੰਗ ਤੋਂ ਬਾਅਦ ਲੋਕਾਂ ਨੂੰ ਕੀ ਰਾਹਤ ਮਿਲਦੀ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।


