ਸੰਗਰੂਰ ਤੋਂ ਲਹਿਰਾਗਾਗਾ ਸੀਟ ਤੋਂ ‘ਆਪ’ ਵਿਧਾਇਕ ਬਰਿੰਦਰ ਕੁਮਾਰ ਗੋਇਲ ਦੇ ਪਰਿਵਾਰਕ ਮੈਂਬਰਾਂ ਦੇ ਸੋਸ਼ਲ ਮੀਡੀਆ ਅਕਾਊਂਟ ਹੈਕ ਹੋਣ ਦੀ ਖਬਰ ਸਾਹਮਣੇ ਆਈ ਹੈ। ਸ਼ਰਮਨਾਕ ਗੱਲ ਇਹ ਹੈ ਕਿ ਕਿਸੇ ਨੇ‘ਆਪ’ ਵਿਧਾਇਕ ਬਰਿੰਦਰ ਕੁਮਾਰ ਗੋਇਲ ਦੀ ਪਤਨੀ ਅਤੇ ਪੀ.ਏ. ਦੇ ਅਕਾਊਂਟ ਹੈਕ ਕਰਨ ਤੋਂ ਬਾਅਦ ਉਸ ਦੇ ਪੇਜ 'ਤੇ ਅਸ਼ਲੀਲ ਅਤੇ ਇਤਰਾਜ਼ਯੋਗ ਫੋਟੋਆਂ ਅਪਲੋਡ ਕੀਤੀਆਂ ਗਈਆਂ।
ਉਥੇ ਹੀ ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਸੋਸ਼ਲ ਅਕਾਊਂਟ ਪੇਜ ਹਾਲ ਹੀ 'ਚ ਹੈਕ ਹੋ ਗਿਆ ਹੈ। ਕਿਸੇ ਨੇ ਉਨ੍ਹਾਂ ਦੀ ਛਵੀ ਖਰਾਬ ਕਰਨ ਲਈ ਅਜਿਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣ ਸਟੰਟ ਹੋ ਰਿਹਾ ਹੈ। ਇਸ ਤੋਂ ਇਲਾਵਾ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਸਬੰਧੀ ਜ਼ਿਲ੍ਹੇ ਦੇ ਐਸ.ਐਸ.ਪੀ. ਨੂੰ ਜਾਣਕਾਰੀ ਦਿੱਤੀ ਗਈ ਹੈ।
ਜਦੋਂ ਕਿ ਐੱਸ.ਐੱਸ.ਪੀ. ਦਾ ਕਹਿਣਾ ਹੈ ਕਿ ਸੰਗਰੂਰ ਦੇ ਵਿਧਾਇਕ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਕਾਰਨ ਕੇਸ ਦਰਜ ਕਰਨ ਦੀ ਕਾਰਵਾਈ ਕੀਤੀ ਗਈ ਹੈ। ਜਲਦੀ ਹੀ ਸ਼ਰਾਰਤੀ ਅੰਸਾਰ ਉਨ੍ਹਾਂ ਦੀ ਗ੍ਰਿਫ਼ਤ ਵਿੱਚ ਹੋਣਗੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ, ਜਿਸ ਸਬੰਧੀ ਥਾਣਾ ਸਦਰ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ।

