ਨਸ਼ਾ ਤਸਕਰੀ (NDPS) ਮਾਮਲੇ 'ਚ ਜੇਲ 'ਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਜ਼ਮਾਨਤ ਮਿਲਦੇ ਹੀ ਨਵੀਂ FIR ਦਰਜ ਕੀਤਾ ਗਈ ਹੈ। ਇਹ FIR ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਧਾਰਾ 195A ਅਤੇ 506 IPC ਤਹਿਤ ਦਰਜ ਕੀਤੀ ਗਈ ਹੈ। ਵਧੀਕ SHO ਬਲਜੀਤ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਵਿਧਾਇਕ ਖਹਿਰਾ ਖ਼ਿਲਾਫ਼ FIR ਨੰਬਰ 3/24 ਦਰਜ ਕੀਤੀ ਗਈ ਹੈ। ਅਜਿਹੇ 'ਚ ਵਿਧਾਇਕ ਖਹਿਰਾ ਨੂੰ ਫਿਲਹਾਲ ਜੇਲ 'ਚ ਹੀ ਰਹਿਣਾ ਪਵੇਗਾ। ਉਹ 28 ਸਤੰਬਰ 2023 ਤੋਂ ਜੇਲ੍ਹ ਵਿੱਚ ਹਨ।
ਇਸ ਦੇ ਨਾਲ ਹੀ ਸੁਖਪਾਲ ਸਿੰਘ ਖਹਿਰਾ ਦੇ ਬੇਟੇ ਮਹਿਤਾਬ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹੋਏ ਕਿਹਾ ਹੈ ਕਿ ਇੱਕ ਪਾਸੇ ਉਨ੍ਹਾਂ ਦੇ ਪਿਤਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ NDPS ਕੇਸ ਵਿੱਚ ਜ਼ਮਾਨਤ ਮਿਲੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਬਦਲੇ ਦੀ ਭਾਵਨਾ ਨਾਲ ਉਨ੍ਹਾਂ ਖਿਲਾਫ ਇਕ ਹੋਰ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਕਪੂਰਥਲਾ ਵਿੱਚ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।
ਮੈਂ ਸਾਫ਼ ਕਹਿਣਾ ਚਾਹੁੰਦਾ ਹਾਂ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਦੀਆਂ ਇਨ੍ਹਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਅਸੀਂ ਆਪਣੀ ਲੜਾਈ ਇਸੇ ਤਰ੍ਹਾਂ ਜਾਰੀ ਰੱਖਾਂਗੇ।

