ਲੁਧਿਆਣਾ ਦੇ ਇਸ ਇਲਾਕੇ 'ਚ ਦਹਿਸ਼ਤ ਦਾ ਮਾਹੌਲ, ਪੜ੍ਹੋ ਕੀ ਹੈ ਪੂਰਾ ਮਾਮਲਾ
Wednesday, January 31, 2024
0
ਲੁਧਿਆਣਾ: ਲਾਡੋਵਾਲ ਇਲਾਕੇ 'ਚ ਇਕ ਔਰਤ ਦੀ ਅਰਧ ਨਗਨ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਚਾਦਰ ਵਿਚ ਲਪੇਟ ਕੇ ਸੁੱਟ ਦਿੱਤਾ ਗਿਆ ਸੀ, ਜਦਕਿ ਆਪਣੀ ਪਛਾਣ ਛੁਪਾਉਣ ਲਈ ਔਰਤ ਦਾ ਚਿਹਰਾ ਬੁਰੀ ਤਰ੍ਹਾਂ ਨਾਲ ਸੜਿਆ ਹੋਇਆ ਸੀ। ਸੂਚਨਾ ਤੋਂ ਬਾਅਦ ਥਾਣਾ ਲਾਡੋਵਾਲ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਫਿਲਹਾਲ ਪੁਲਸ ਔਰਤ ਦੀ ਪਛਾਣ ਕਰਨ 'ਚ ਲੱਗੀ ਹੋਈ ਹੈ।
Tags
Share to other apps

