ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (37) ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਘੜਕਾ ਜੋ ਕਿ ਪੰਜਾਬ ਰੋਡਵੇਜ਼ ਤਰਨਤਾਰਨ ਵਿੱਚ ਡਰਾਈਵਰ ਵਜੋਂ ਤਾਇਨਾਤ ਸੀ। ਦੇਰ ਸ਼ਾਮ ਜਦੋਂ ਉਹ ਡਿਊਟੀ ਤੋਂ ਬਾਅਦ ਆਪਣੇ ਘਰ ਪਰਤ ਰਿਹਾ ਸੀ ਤਾਂ ਪਿੰਡ ਜਾਮਾਰਾਏ ਦੇ ਕੋਟ ਮੁਹੰਮਦ ਖਾਂ ਨੇੜੇ ਸੜਕ ਕਿਨਾਰੇ ਉਸ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਮਿਲੀ। ਇਸ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਸਦਰ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਇਸ ਘਟਨਾ ਦੌਰਾਨ ਉਸ ਦਾ ਮੋਟਰਸਾਈਕਲ ਲਾਸ਼ ਦੇ ਕੋਲ ਖੜ੍ਹਾ ਸੀ ਅਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤੇ ਜਾਣ ਕਾਰਨ ਮ੍ਰਿਤਕ ਦੀ ਲਾਸ਼ ਚੋਂ ਕਾਫੀ ਖ਼ੂਨ ਵੀ ਵਗੀਆ ਹੋਇਆ ਸੀ। ਪੁਲਿਸ ਮੁਤਾਬਕ ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੋ ਸਕਦਾ ਹੈ। ਮ੍ਰਿਤਕ ਦੇ 3 ਛੋਟੇ ਬੱਚੇ, ਪਤਨੀ ਅਤੇ ਮਾਂ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ (ਡੀ) ਅਰੁਣ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਆਲੇ-ਦੁਆਲੇ ਅਤੇ ਕੈਮਰਿਆਂ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬੁੱਧਵਾਰ ਸਵੇਰੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
