ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਭਲਕੇ ਚੰਡੀਗੜ੍ਹ ਵਿੱਚ ਮਿਸ਼ਨ ਰੋਜ਼ਗਾਰ ਤਹਿਤ ਨਿਯੁਕਤੀ ਪੱਤਰ ਸੌਂਪਣ ਲਈ ਸਮਾਗਮ ਕਰਵਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਹਿਕਾਰਤਾ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 520 ਕਲਰਕਾਂ ਨੂੰ ਮੁੱਖ ਮੰਤਰੀ ਵੱਲੋਂ ਸਰਟੀਫਿਕੇਟ ਦਿੱਤੇ ਜਾਣੇ ਹਨ। ਇਹ ਸਮਾਗਮ ਕੱਲ੍ਹ ਸਵੇਰੇ 11:30 ਵਜੇ ਟੈਗੋਰ ਥੀਏਟਰ ਚੰਡੀਗੜ੍ਹ ਵਿਖੇ ਹੋਵੇਗਾ, ਜਿੱਥੇ ਸੀ.ਐਮ. ਮਾਨ 520 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਕਈ ਵਿਭਾਗਾਂ ਵਿੱਚ ਨੌਜਵਾਨਾਂ ਦੀਆਂ ਨਵੀਆਂ ਨਿਯੁਕਤੀਆਂ ਕਰਕੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ। ਇਸੇ ਤਰ੍ਹਾਂ ਕੱਲ੍ਹ ਕਰਵਾਏ ਗਏ ਸਮਾਗਮ ਵਿੱਚ ਸਹਿਕਾਰਤਾ ਵਿਭਾਗ ਵਿੱਚ ਨਵ-ਨਿਯੁਕਤ ਨੌਜਵਾਨਾਂ ਨੂੰ ਸੀ.ਐਮ. ਮਾਨ ਵਲੋਂ ਨਿਯੁਕਤੀ ਪੱਤਰ ਸੌਂਪ ਦਿਤੇ ਜਾਣਗੇ ।

