ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀਰਵਾਰ ਨੂੰ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਪੁੱਛਗਿੱਛ ਲਈ ਤਲਬ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀਰਵਾਰ ਨੂੰ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਪੁੱਛਗਿੱਛ ਲਈ ਤਲਬ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ । ਮੰਨਿਆ ਜਾ ਰਿਹਾ ਹੈ ਕਿ 86 ਸਾਲਾ ਸੰਸਦ ਮੈਂਬਰ ਅਬਦੁੱਲਾ ਨੂੰ ਸੰਘੀ ਏਜੰਸੀ ਨੇ ਜੰਮੂ-ਕਸ਼ਮੀਰ ਕ੍ਰਿਕਟ ਸੰਘ (ਜੇ.ਕੇ.ਸੀ.ਏ.) 'ਚ ਕਥਿਤ ਬੇਨਿਯਮੀਆਂ ਦੀ ਜਾਂਚ ਦੇ ਸਿਲਸਿਲੇ 'ਚ ਤਲਬ ਕੀਤਾ ਹੈ।
ਈਡੀ ਨੇ 2022 ਵਿੱਚ ਅਬਦੁੱਲਾ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਈਡੀ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਸ੍ਰੀਨਗਰ ਤੋਂ ਲੋਕ ਸਭਾ ਦੇ ਮੌਜੂਦਾ ਮੈਂਬਰ ਅਬਦੁੱਲਾ ਖ਼ਿਲਾਫ਼ ਦਰਜ ਕੇਸ ਵਿੱਚ 2022 ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਈਡੀ ਨੇ ਕਿਹਾ ਕਿ ਇਹ ਮਾਮਲਾ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਦੇ ਫੰਡਾਂ ਦੇ ਗਬਨ ਨਾਲ ਸਬੰਧਤ ਹੈ।
ਏਜੰਸੀ ਦੇ ਅਨੁਸਾਰ, ਐਸੋਸੀਏਸ਼ਨ ਦੇ ਫੰਡਾਂ ਨੂੰ ਜੇਕੇਸੀਏ ਅਧਿਕਾਰੀਆਂ ਸਮੇਤ ਗੈਰ-ਸੰਬੰਧਿਤ ਪਾਰਟੀਆਂ ਦੇ ਨਿੱਜੀ ਖਾਤਿਆਂ ਵਿੱਚ ਟਰਾਂਸਫਰ ਕੀਤਾ ਗਿਆ ਸੀ, ਅਤੇ ਬਿਨਾਂ ਕੋਈ ਕਾਰਨ ਦੱਸੇ ਸੰਸਥਾ ਦੇ ਬੈਂਕ ਖਾਤੇ ਤੋਂ ਨਕਦ ਕਢਵਾ ਲਿਆ ਗਿਆ ਸੀ।
ਏਜੰਸੀ ਨੇ ਉਸ ਨੂੰ ਆਪਣੇ ਸ੍ਰੀਨਗਰ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਹੈ।
ਈਡੀ ਨੇ 2018 ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਦਾਖ਼ਲ ਚਾਰਜਸ਼ੀਟ ਦੇ ਆਧਾਰ ’ਤੇ ਕੇਸ ਦਰਜ ਕੀਤਾ ਸੀ। ਅਬਦੁੱਲਾ ਨੂੰ ਭੇਜੇ ਨੋਟਿਸ ਵਿੱਚ ਈਡੀ ਨੇ ਉਨ੍ਹਾਂ ਨੂੰ ਏਜੰਸੀ ਦੇ ਸ੍ਰੀਨਗਰ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।

