ਲੁਧਿਆਣਾ : ਧੋਖਾਧੜੀ ਕਰਨ ਦੀ ਸਾਜ਼ਿਸ਼ ਤਹਿਤ ਇਕ ਨੌਜਵਾਨ ਨੇ ਸੋਸ਼ਲ ਮੀਡੀਆ ਰਾਹੀਂ ਪਹਿਲਾਂ ਇਕ ਲੜਕੀ ਦਾ ਫੋਨ ਨੰਬਰ ਲੱਭ ਕੇ ਉਸ ਨਾਲ ਦੋਸਤੀ ਕੀਤੀ ਅਤੇ ਫਿਰ ਉਸ ਦੀਆਂ ਫੋਟੋਆਂ ਅਤੇ ਵੀਡੀਓਜ਼ ਨਾਲ ਛੇੜਛਾੜ ਕਰ ਕੇ ਉਸ ਨੂੰ ਇਤਰਾਜ਼ਯੋਗ ਬਣਾ ਕੇ ਆਪਣੇ ਦੋਸਤਾਂ ਨੂੰ ਭੇਜ ਦਿੱਤਾ ਅਤੇ ਪੈਸਿਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਨ੍ਹਾਂ ਨੇ ਇਨਕਾਰ ਕੀਤਾ ਤਾਂ ਉਸ ਨੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।
ਪੁਲਿਸ ਨੇ ਐਨ.ਆਰ.ਆਈ ਲੜਕੀ ਦੀ ਸ਼ਿਕਾਇਤ ’ਤੇ ਤਰੁਣ ਕੁਮਾਰ ਵਾਸੀ ਪਿੰਡ ਰਾਮਪੁਰਾ ਖ਼ਿਲਾਫ਼ ਆਈ.ਟੀ. ਐਕਟ ਤਹਿਤ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ, ਛੇੜਛਾੜ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਲੜਕੀ ਨੇ ਦੱਸਿਆ ਕਿ ਉਕਤ ਦੋਸ਼ੀ ਨੇ ਸੋਸ਼ਲ ਮੀਡੀਆ ਪੇਜ ਤੋਂ ਉਸ ਦਾ ਮੋਬਾਇਲ ਨੰਬਰ ਲਿਆ, ਫਿਰ ਉਸ ਨਾਲ ਗੱਲ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਾਫੀ ਕਰੀਬੀ ਹੋ ਗਈ। ਬਾਅਦ 'ਚ ਦੋਸ਼ੀ ਨੇ ਉਸ ਦੀਆਂ ਫੋਟੋਆਂ ਅਤੇ ਵੀਡੀਓਜ਼ ਨਾਲ ਛੇੜਛਾੜ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਦੀ ਦੁਰਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਅਤੇ ਤਿਆਰ ਕੀਤੀਆਂ ਫੋਟੋਆਂ ਅਤੇ ਵੀਡੀਓ ਉਸ ਦੀਆਂ ਭੈਣਾਂ ਅਤੇ ਉਸ ਦੀਆਂ ਸਹੇਲੀਆਂ ਨੂੰ ਭੇਜ ਦਿੱਤੀਆਂ, ਜਿਸ 'ਚ ਕਾਫੀ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਗਈ। ਮੁਲਜ਼ਮ ਉਸ ਨੂੰ ਧਮਕੀਆਂ ਦੇ ਕੇ ਲੱਖਾਂ ਰੁਪਏ ਦੀ ਮੰਗ ਕਰ ਰਿਹਾ ਹੈ। ਨਾ ਦੇਣ ਦੇ ਬਦਲੇ ਦੋਸ਼ੀ ਉਸਦੀ ਮਾਂ, ਭੈਣ ਅਤੇ ਬੱਚਿਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਪੁਲਿਸ ਥਾਣਾ ਸਿਟੀ ਜਗਰਾਉਂ ਮਾਮਲੇ ਸਬੰਧੀ ਕਾਰਵਾਈ ਕਰ ਰਹੀ ਹੈ।
.jpeg)
